Thu, Dec 12, 2024
Whatsapp

Jalandhar News : ਛਾਪਾ ਮਾਰਨ ਆਈ ਪੁਲਿਸ ਨੂੰ ਦੇਖ ਭੱਜਿਆ ਨੌਜਵਾਨ, ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਜਲੰਧਰ ਦੇ ਕਿਸ਼ਨਪੁਰਾ ਵਿੱਚ ਛਾਪੇਮਾਰੀ ਕਰਨ ਆਈ ਪੁਲਿਸ ਨੂੰ ਦੇਖ ਨੌਜਵਾਨ ਭੱਜ ਗਿਆ ਤੇ ਉਸ ਨੇ ਪੁਲਿਸ ਤੋਂ ਬਚਨ ਦੇ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Reported by:  PTC News Desk  Edited by:  Dhalwinder Sandhu -- August 04th 2024 04:22 PM
Jalandhar News : ਛਾਪਾ ਮਾਰਨ ਆਈ ਪੁਲਿਸ ਨੂੰ ਦੇਖ ਭੱਜਿਆ ਨੌਜਵਾਨ, ਤੀਜੀ ਮੰਜ਼ਿਲ ਤੋਂ ਮਾਰੀ ਛਾਲ

Jalandhar News : ਛਾਪਾ ਮਾਰਨ ਆਈ ਪੁਲਿਸ ਨੂੰ ਦੇਖ ਭੱਜਿਆ ਨੌਜਵਾਨ, ਤੀਜੀ ਮੰਜ਼ਿਲ ਤੋਂ ਮਾਰੀ ਛਾਲ

Young Man Jumped From Third Floor in  Jalandhar : ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ ਵਜੋਂ ਹੋਈ ਹੈ।

ਪੁਲਿਸ ਤੋਂ ਬਚਨ ਲਈ ਮਾਰੀ ਸੀ ਛਾਲ


ਦਰਅਸਲ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸ਼ਨਪੁਰਾ ਅਧੀਨ ਪੈਂਦੇ ਢੱਕੀਆ ਮੁਹੱਲੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਿਸ ਨੇ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਨੂੰ ਆਉਂਦੀ ਦੇਖ ਕੇ ਉਕਤ ਵਿਅਕਤੀ ਛੱਤ ਰਾਹੀਂ ਗੁਆਂਢੀਆਂ ਦੇ ਘਰ ਪਹੁੰਚ ਗਿਆ। ਚਸ਼ਮਦੀਦਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਘਟਨਾ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ।

ਇਸ ਘਟਨਾ ਤੋਂ ਬਾਅਦ ਪੁਲਿਸ ਇਲਾਕੇ 'ਚ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲੱਖੂ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਦੇ ਦੋਸਤ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Chandigarh Murder Update : ਕੋਰਟ ਨੇ ਸਾਬਕਾ AIG ਮਲਵਿੰਦਰ ਸਿੰਘ ਸਿੱਧੂ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

- PTC NEWS

Top News view more...

Latest News view more...

PTC NETWORK