America ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਸ਼ੁਰੂ ਕੀਤਾ ਵਟਸਐਪ ਰਾਹੀਂ ਨਸ਼ੇ ਦਾ ਕਾਰੋਬਾਰ; ਇੰਝ ਆਇਆ ਪੁਲਿਸ ਦੇ ਸ਼ਿਕੰਜ਼ੇ ’ਚ
America News : ਅੰਮ੍ਰਿਤਸਰ ਪੁਲਿਸ ਨੇ 4 ਨੌਜਵਾਨਾਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ 6 ਕਿਲੋ ਹੈਰੈਇਨ ਬਰਾਮਦ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਹਨ ਅਤੇ ਉਹ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਹੈਰੋਇਨ ਦੀ ਖੇਪ ਇੱਕ ਜਗ੍ਹਾ ਤੋਂ ਦੂਜੀ ਥਾਂ ਪਹੁੰਚਾਉਂਦੇ ਸਨ।
ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਦਾ ਕਹਿਣਾ ਹੈ ਕਿ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਨਾਬਾਲਿਗ ਹੈ ਅਤੇ ਉਨ੍ਹਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ ਅਤੇ ਹੁਣ ਕਈ ਵਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਲਿਆਂਦੇ ਗਏ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਨੌਜਵਾਨ ਡੋਕੀ ਲਗਾ ਕੇ ਅਮਰੀਕਾ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ, ਉਸਨੇ ਹੈਰੋਇਨ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਹ ਕੰਮ ਨੌਜਵਾਨਾਂ ਨੇ ਘਰ ਕਿਰਾਏ 'ਤੇ ਲੈ ਕੇ ਕੰਮ ਕੀਤਾ ਸੀ ਅਤੇ ਇਹ ਨਸ਼ੇ ਦੀ ਡਿਲੀਵਰੀ ਵਟਸਐਪ ਰਾਹੀਂ ਕੀਤੀ ਜਾਂਦੀ ਸੀ ਅਤੇ ਇਸ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲੋਂ ਹਥਿਆਰ ਵੀ ਬਰਾਮਦ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : Sri Akal Takht Sahib ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ
- PTC NEWS