Sat, Jul 25, 2026
Whatsapp

Aam Aadmi Clinic ਸਾਂਝਾ ਫਰੰਟ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ; OPD ਸੇਵਾਵਾਂ ਰਹਿਣਗੀਆਂ ਮੁਕੰਮਲ ਤੌਰ ’ਤੇ ਬੰਦ

ਸਾਂਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾ ਸਕੇ।

Reported by:  PTC News Desk  Edited by:  Aarti -- July 25th 2026 11:01 AM
Aam Aadmi Clinic ਸਾਂਝਾ ਫਰੰਟ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ; OPD ਸੇਵਾਵਾਂ ਰਹਿਣਗੀਆਂ ਮੁਕੰਮਲ ਤੌਰ ’ਤੇ ਬੰਦ

Aam Aadmi Clinic ਸਾਂਝਾ ਫਰੰਟ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ; OPD ਸੇਵਾਵਾਂ ਰਹਿਣਗੀਆਂ ਮੁਕੰਮਲ ਤੌਰ ’ਤੇ ਬੰਦ

ਆਮ ਆਦਮੀ ਕਲੀਨਿਕ ਸਾਂਝੇ ਫਰੰਟ, ਪੰਜਾਬ ਵੱਲੋਂ  ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਨੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਤੀ 27 ਜੁਲਾਈ 2026 ਤੋਂ ਓਪੀਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨਗੇ।

ਆਮ ਆਦਮੀ ਕਲੀਨਿਕ ਸਾਂਝੇ ਫਰੰਟ ਦਾ ਐਲਾਨ 


ਸਾਂਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾ ਸਕੇ। ਇਸ ਕਾਰਨ ਮਜ਼ਬੂਰਨ ਇਹ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 

ਸਿਹਤ ਮੰਤਰੀ ਬਲਬੀਰ ਸਿੰਘ ਨੂੰ ਵੀ 10 ਵਾਰ ਸੌਂਪ ਚੁੱਕੇ ਹਾਂ ਮੰਗ ਪੱਤਰ- ਮੁਲਾਜ਼ਮ

ਸਾਂਝੇ ਫਰੰਟ ਨੇ ਦੱਸਿਆ ਕਿ 23 ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼, ਪੰਜਾਬ ਨੂੰ ਵੀ ਇਸ ਸਬੰਧੀ ਮੰਗ-ਪੱਤਰ ਸੌਂਪੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਵੀ 8 ਤੋਂ 10 ਵਾਰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ ਹਨ। ਅੱਜ ਤੱਕ ਕਿਸੇ ਵੀ ਮੰਗ ਦਾ ਨੋਟੀਫਿਕੇਸ਼ਨ ਰਾਹੀਂ ਹੱਲ ਨਹੀਂ ਕੀਤਾ ਗਿਆ। 

ਸਾਂਝੇ ਫਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਸੂਬੇ ਦੇ ਲੱਖਾਂ ਲੋਕਾਂ ਨੂੰ ਨਿਰੰਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ, ਸਨਮਾਨਜਨਕ ਸੇਵਾ ਸ਼ਰਤਾਂ ਅਤੇ ਹੋਰ ਜਾਇਜ਼ ਮੰਗਾਂ ਅਜੇ ਵੀ ਅਣਸੁਲਝੀਆਂ ਹਨ।

ਸਾਂਝੇ ਫਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ 

ਸਾਂਝੇ ਫਰੰਟ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਗੱਲਬਾਤ ਕਰਕੇ ਨੋਟੀਫਿਕੇਸ਼ਨ ਜਾਰੀ ਕਰਕੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਜੇਕਰ ਸਰਕਾਰ ਵੱਲੋਂ ਹੱਲ ਨਹੀਂ ਕੱਢਿਆ ਜਾਂਦਾ ਤਾਂ 27 ਜੁਲਾਈ 2026 ਤੋਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਠੱਪ ਕਰ ਦਿੱਤੀਆਂ ਜਾਣਗੀਆਂ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੋਟੀਫਿਕੇਸ਼ਨ ਰਾਹੀਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ।

ਸਾਂਝੇ ਫਰੰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਜਾਂ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਦੀ ਹੋਵੇਗੀ, ਕਿਉਂਕਿ ਕਰਮਚਾਰੀਆਂ ਵੱਲੋਂ ਵਾਰ-ਵਾਰ ਮੰਗ-ਪੱਤਰ ਦੇ ਕੇ ਸ਼ਾਂਤਮਈ ਢੰਗ ਨਾਲ ਹੱਲ ਦੀ ਮੰਗ ਕੀਤੀ ਗਈ, ਪਰ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ  : Punjab Weather 25 July : 30 ਜੁਲਾਈ ਤੱਕ ਪੰਜਾਬ ਭਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ; ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK