Punjab Ministers Duty In Haryana: ਪੰਜਾਬ ਦੇ ਇਨ੍ਹਾਂ 10 ਮੰਤਰੀਆਂ ਨੂੰ ਹਰਿਆਣਾ ਲੋਕ ਸਭਾ ਹਲਕਿਆਂ ਦੀ ਮਿਲੀ ਜ਼ਿੰਮੇਵਾਰੀ
Punjab Ministers Duty In Haryana: ਹਰਿਆਣਾ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਕਮਰ ਕੱਸ ਲਈ ਹੈ। ਪਾਰਟੀ ਨੇ ਪੰਜਾਬ ਦੇ 10 ਮੰਤਰੀਆਂ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਦੀ ਜ਼ਿੰਮੇਵਾਰੀ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੀ ਗਈ ਹੈ।
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੋਨੀਪਤ ਲੋਕ ਸਭਾ ਹਲਕਾ, ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਕਰਨਾਲ, ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਕੁਰੂਕਸ਼ੇਤਰ, ਕੁਲਦੀਪ ਸਿੰਘ ਧਾਲੀਵਾਲ ਨੂੰ ਰੋਹਤਕ, ਅਨਮੋਲ ਗਗਨ ਮਾਨ ਨੂੰ ਅੰਬਾਲਾ, ਲਾਲਜੀਤ ਭੁੱਲਰ ਨੂੰ ਭਿਵਾਨੀ ਅਤੇ ਮਹਿੰਦਰਗੜ੍ਹ, ਡੀ.ਸੀ.ਪੀ. ਬਲਕਾਰ ਸਿੰਘ ਨੂੰ ਸਿਰਸਾ, ਲਾਲ ਚੰਦ ਕਟਾਰੂਚੱਕ ਨੂੰ ਗੁੜਗਾਓਂ, ਹਿਸਾਰ ਲਈ ਬਲਜਿੰਦਰ ਕੌਰ ਅਤੇ ਫਰੀਦਾਬਾਦ ਲਈ ਬ੍ਰਹਮ ਸ਼ੰਕਰ ਜਿੰਪਾ ਨੂੰ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਉੱਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਪੰਜਾਬ ’ਚ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ’ਚ ਹੈ। ਆਏ ਦਿਨ ਸੂਬੇ ’ਚ ਚੋਰੀ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਪੰਜਾਬ ਦੀ ਮਾਨ ਸਰਕਾਰ ਦੇ ਖੋਖਲ੍ਹੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੂੰ CM ਮਾਨ ਨੇ ਲਾਇਆ ਨਵਾਂ ਏਜੀ
- PTC NEWS