Sun, Nov 29, 2026
Whatsapp

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਵਿਧਾਇਕ ਚਰਨਜੀਤ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

MLA Dr. Charanjit Channi : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਐਤਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦਾ ਮੌਜੂਦਾ ਵਿਧਾਇਕ ਡਾ. ਚਰਨਜੀਤ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਡਾ. ਚਰਨਜੀਤ ਚੰਨੀ, ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਤੋਂ ਵਿਧਾਇਕ ਸਨ।

Reported by:  PTC News Desk  Edited by:  KRISHAN KUMAR SHARMA -- November 29th 2026 11:39 AM -- Updated: November 29th 2026 11:54 AM
ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਵਿਧਾਇਕ ਚਰਨਜੀਤ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਵਿਧਾਇਕ ਚਰਨਜੀਤ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

MLA Dr. Charanjit Channi : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਐਤਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦਾ ਮੌਜੂਦਾ ਵਿਧਾਇਕ ਡਾ. ਚਰਨਜੀਤ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਡਾ. ਚਰਨਜੀਤ ਚੰਨੀ, ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਤੋਂ ਵਿਧਾਇਕ ਸਨ।

ਡਾ. ਚੰਨੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦੇ ਹੋਏ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ਅਤੇ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਸੁਖਬੀਰ ਸਿੰਘ ਬਾਦਲ ਨੇ ਆਪਣੇ ਐਕਸ ਹੈਂਡਲ 'ਤੇ ਕਿਹਾ ਕਿ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਕਲ ਸੋਮਵਾਰ ਨੂੰ ਸਵੇਰੇ 11 ਵਜੇ ਅਟਾਰੀ ਵਾਗਾ ਸਰਹੱਦ ਰਾਹੀਂ ਵਤਨ ਪਰਟਣਗੇ ਉਨ੍ਹਾਂ ਕਿਹਾ, ''ਡਾ. ਚਰਨਜੀਤ ਮੈਡੀਕਲ ਖੇਤਰ ਵਿੱਚ ਇੱਕ ਨਾਮਵਰ ਸ਼ਖਸੀਅਤ ਹਨ। ਮੈਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਮਿਲੇਗੀ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ​​ਹੋਵੇਗਾ।''

'ਆਮ ਆਦਮੀ ਪਾਰਟੀ ਦੇ ਸਿਸਟਮ ਤੋਂ ਤੰਗ ਆ ਚੁੱਕਿਆ ਸੀ'

ਇਸ ਮੌਕੇ ਡਾ. ਚੰਨੀ ਨੇ ਆਮ ਆਦਮੀ ਪਾਰਟੀ 'ਚ ਕਈ ਗੰਭੀਰ ਇਲਜ਼ਾਮ ਲਾਏ ਅਤੇ ਦੱਸਿਆ ਕਿ ਉਨ੍ਹਾਂ ਦੇ ਪਾਰਟੀ ਛੱਡਣ ਪਿੱਛੇ ਸਿਸਟਮ 'ਚ ਵੱਡੇ ਪੱਧਰ 'ਤੇ ਗੜਬੜੀ ਹੈ, ਜਿਸ ਤੋਂ ਉਹ ਤੰਗ ਸਨ ਅਤੇ ਹੁਣ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ।

'ਇੱਕ ਸਾਲ ਤੋਂ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ'

ਉਨ੍ਹਾਂ ਕਿਹਾ ਕਿ ਉਹ ਇੱਕ ਸਾਲ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਣ ਦਾ ਸਮਾਂ ਮੰਗ ਰਹੇ ਸਨ, ਪਰੰਤੂ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੁਣ ਪੰਜਾਬ ਤੋਂ ਨਹੀਂ, ਸਗੋਂ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ।

'ਆਪ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਸੈਟਿੰਗ ਕੀਤੀ'

ਡਾ. ਚੰਨੀ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ 2027 ਵਿੱਚ ਪਾਰਟੀ ਨੂੰ 2017 ਜਿੰਨੀਆਂ ਸੀਟਾਂ ਵੀ ਨਹੀਂ ਆਉਣੀਆਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਇਹ ਵੀ ਇਲਜ਼ਾਮ ਲਾਇਆ ਕਿ ਇਸ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅੰਦਰਖਾਤੇ ਸੈਟਿੰਗ ਕਰ ਲਈ ਹੈ।

ਇਹ ਵੀ ਪੜ੍ਹੋ... ਪੰਜਾਬ ਦੇ 13 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK