Thu, Apr 23, 2026
Whatsapp

ਅਜਨਾਲਾ 'ਚ ਆਮ ਆਦਮੀ ਪਾਰਟੀ ਨੂੰ ਝਟਕਾ, ਵਾਰਡ 6 ਦੇ ਵਾਸੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Ajnala News : ਵਾਰਡ ਨੰਬਰ 6 ਦੇ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਲਾਕੇ ਵਿੱਚ ਫੈਲੀ ਗੰਦਗੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਾਫੀ ਸਮੇਂ ਤੋਂ ਪਰੇਸ਼ਾਨ ਸਨ। ਉਨ੍ਹਾਂ ਨੇ ਦੱਸਿਆ ਕਿ ਕਈ ਵਾਰ ਮੰਗਾਂ ਉਠਾਉਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ।

Reported by:  PTC News Desk  Edited by:  KRISHAN KUMAR SHARMA -- April 23rd 2026 07:48 PM -- Updated: April 23rd 2026 07:55 PM
ਅਜਨਾਲਾ 'ਚ ਆਮ ਆਦਮੀ ਪਾਰਟੀ ਨੂੰ ਝਟਕਾ, ਵਾਰਡ 6 ਦੇ ਵਾਸੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਅਜਨਾਲਾ 'ਚ ਆਮ ਆਦਮੀ ਪਾਰਟੀ ਨੂੰ ਝਟਕਾ, ਵਾਰਡ 6 ਦੇ ਵਾਸੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Ajnala News : ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ (AAP Punjab) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 6 ਦੇ ਕਈ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ। ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ, ਜਿੱਥੇ ਉਨ੍ਹਾਂ ਦਾ ਸਵਾਗਤ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਵੱਲੋਂ ਪਾਰਟੀ ਦੇ ਨਿਸ਼ਾਨ ਵਾਲੇ ਮਫਲਰ ਪਾ ਕੇ ਕੀਤਾ ਗਿਆ।

ਵਾਰਡ ਨੰਬਰ 6 ਦੇ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਲਾਕੇ ਵਿੱਚ ਫੈਲੀ ਗੰਦਗੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਕਾਫੀ ਸਮੇਂ ਤੋਂ ਪਰੇਸ਼ਾਨ ਸਨ। ਉਨ੍ਹਾਂ ਨੇ ਦੱਸਿਆ ਕਿ ਕਈ ਵਾਰ ਮੰਗਾਂ ਉਠਾਉਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ। ਉਹਨਾਂ ਦੱਸਿਆ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਸੀ ਤਾਂ ਬੱਚਿਆਂ ਨੂੰ ਸਾਈਕਲ ਵੀ ਮਿਲਦੀਆਂ ਸਨ ਖਾਣ ਵਾਸਤੇ ਭੋਜਨ ਵੀ ਮਿਲਦਾ ਸੀ ਕਿ ਹੋਰ ਵੀ ਬਹੁਤ ਸਹੂਲਤਾਂ ਮਿਲਦੀਆਂ ਸਨ ਪਰ ਆ ਸਰਕਾਰ ਨੇ ਸਾਰੀਆਂ ਸਹੂਲਤਾਂ ਬੰਦ ਕਰਕੇ ਲੋਕਾਂ ਦਾ ਜੀਣਾ ਮਾਹੌਲ ਕਰ ਦਿੱਤਾ ਹੈ। 


ਇਸ ਮੌਕੇ ਇਨ੍ਹਾਂ ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਵਿਧਾਇਕ ਧਾਲੀਵਾਲ ਉਨ੍ਹਾਂ ਦੇ ਵਾਰਡ ਵਿੱਚ ਆਉਂਦੇ ਹਨ, ਤਾਂ ਉਹਨਾਂ ਨੂੰ ਅਸਲ ਹਾਲਾਤਾਂ ਅਤੇ ਲੋਕਾਂ ਦੀਆਂ ਮੰਗਾਂ ਬਾਰੇ ਸਿੱਧਾ ਦੱਸਿਆ ਜਾਵੇਗਾ।

ਇਸ ਮੌਕੇ ਜੋਧ ਸਿੰਘ ਸਮਰਾ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਜਨਾਲਾ ਅਤੇ ਰਮਦਾਸ ਦੀਆਂ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਉਹਨਾਂ ਇਹ ਵੀ ਕਿਹਾ ਕਿ ਅੱਜ ਜੋ ਪਰਿਵਾਰ ਸ਼ਾਮਿਲ ਹੋਏ ਹਨ ਉਹਨਾਂ ਵਿੱਚੋਂ ਬੀਬੀ ਨੂੰ ਛੇ ਨੰਬਰ ਵਾਰਡ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਐਲਾਨਿਆ ਜਾਂਦਾ ਹੈ।  

- PTC NEWS

Top News view more...

Latest News view more...

PTC NETWORK
PTC NETWORK