Sat, Jul 27, 2024
Whatsapp

ਸਵਾਤੀ ਮਾਲੀਵਾਲ ਵਿਵਾਦ 'ਤੇ ਆਮ ਆਦਮੀ ਪਾਰਟੀ ਨੇ ਤੋੜੀ ਚੁੱਪੀ, ਸੰਜੇ ਸਿੰਘ ਨੇ ਕਿਹਾ- ਕੇਜਰੀਵਾਲ ਦੇ PA ਖਿਲਾਫ ਹੋਵੇਗੀ ਸਖਤ ਕਾਰਵਾਈ

'ਆਪ' ਸਾਂਸਦ ਸੰਜੇ ਸਿੰਘ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਸਵਾਤੀ ਮਾਲੀਵਾਲ ਉਨ੍ਹਾਂ ਨੂੰ ਮਿਲਣ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੀ ਸੀ, ਜਿਸ ਦੌਰਾਨ ਮੁੱਖ ਮੰਤਰੀ ਦੇ ਪ੍ਰਧਾਨ ਮੰਤਰੀ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ।

Reported by:  PTC News Desk  Edited by:  Aarti -- May 14th 2024 06:12 PM
ਸਵਾਤੀ ਮਾਲੀਵਾਲ ਵਿਵਾਦ 'ਤੇ ਆਮ ਆਦਮੀ ਪਾਰਟੀ ਨੇ ਤੋੜੀ ਚੁੱਪੀ, ਸੰਜੇ ਸਿੰਘ ਨੇ ਕਿਹਾ- ਕੇਜਰੀਵਾਲ ਦੇ PA ਖਿਲਾਫ ਹੋਵੇਗੀ ਸਖਤ ਕਾਰਵਾਈ

ਸਵਾਤੀ ਮਾਲੀਵਾਲ ਵਿਵਾਦ 'ਤੇ ਆਮ ਆਦਮੀ ਪਾਰਟੀ ਨੇ ਤੋੜੀ ਚੁੱਪੀ, ਸੰਜੇ ਸਿੰਘ ਨੇ ਕਿਹਾ- ਕੇਜਰੀਵਾਲ ਦੇ PA ਖਿਲਾਫ ਹੋਵੇਗੀ ਸਖਤ ਕਾਰਵਾਈ

AAP Admits Assault Against Swati Maliwal: ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।

'ਆਪ' ਸਾਂਸਦ ਸੰਜੇ ਸਿੰਘ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਸਵਾਤੀ ਮਾਲੀਵਾਲ ਉਨ੍ਹਾਂ ਨੂੰ ਮਿਲਣ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਹੁੰਚੀ ਸੀ, ਜਿਸ ਦੌਰਾਨ ਮੁੱਖ ਮੰਤਰੀ ਦੇ ਪੀਏ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਪੀ.ਏ ਖਿਲਾਫ ਕਾਰਵਾਈ ਕਰਨਗੇ।


ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਦੱਸਿਆ ਕਿ ਕੱਲ੍ਹ ਸਵੇਰੇ ਸਵਾਤੀ ਮਾਲੀਵਾਲ ਜੀ ਅਰਵਿੰਦ ਕੇਜਰੀਵਾਲ ਜੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ, ਉਹ ਡਰਾਇੰਗ ਰੂਮ ਵਿੱਚ ਇੰਤਜ਼ਾਰ ਕਰ ਰਹੀ ਸੀ… ਇਸੇ ਦੌਰਾਨ ਵਿਭਵ ਕੁਮਾਰ ਜੀ ਉੱਥੇ ਆ ਗਏ ਅਤੇ ਉਨ੍ਹਾਂ ਨੇ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਕੀਤਾ। ਸਵਾਤੀ ਮਾਲੀਵਾਲ ਜੀ ਨੇ 112 ਨੰਬਰ 'ਤੇ ਕਾਲ ਕਰਕੇ ਪੁਲਿਸ ਨੂੰ ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਇਸ਼ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ। ਅਰਵਿੰਦ ਕੇਜਰੀਵਾਲ ਨੇ ਪੂਰੀ ਘਟਨਾ ਨੂੰ ਧਿਆਨ ’ਚ ਲਿਆ ਹੈ ਅਤੇ ਇਸ ਪੂਰੇ ਮਾਮਲੇ ’ਚ ਸਖਤ ਕਾਰਵਾਈ ਕਰਨ ਦੀ ਵੀ ਗੱਲ ਆਖੀ ਹੈ ਅਤੇ ਨਿਸ਼ਚਿਤ ਰੂਪ ਤੋਂ ਮੁੱਖ ਮੰਤਰੀ ਨੇ ਗੰਭੀਰਤਾ ’ਚ ਲਿਆ ਹੈ। ਅਸੀਂ ਸਾਰੇ ਸਵਾਤੀ ਸਾਵੀਵਾਲ ਦੇ ਨਾਲ ਹਨ। 


- PTC NEWS

Top News view more...

Latest News view more...

PTC NETWORK