Wed, Mar 29, 2023
Whatsapp

Mann Government: ਇਕ ਸਾਲ ਪੂਰਾ; ਵਿਰੋਧੀਆਂ ਦੇ ਨਿਸ਼ਾਨੇ 'ਤੇ ਆਪ ਸਰਕਾਰ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਾਕਾਰ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਸਮੇਂ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ-ਨਾਲ ਹਿੰਸਕ ਅਤੇ ਅਪਰਾਧਿਕ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ ਅਤੇ ਧਾਰਮਿਕ ਕੱਟੜਪੰਥੀ ਵੀ ਚੁਣੌਤੀ ਦਿੰਦੇ ਰਹੇ। ਇਸ ਦੇ ਬਾਵਜੂਦ ਇਕ ਸਾਲ ਵਿਚ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ ਕੱਸਿਆ ਹੈ।

Written by  Ramandeep Kaur -- March 16th 2023 11:51 AM -- Updated: March 16th 2023 12:28 PM
Mann Government: ਇਕ ਸਾਲ ਪੂਰਾ; ਵਿਰੋਧੀਆਂ ਦੇ ਨਿਸ਼ਾਨੇ 'ਤੇ ਆਪ ਸਰਕਾਰ

Mann Government: ਇਕ ਸਾਲ ਪੂਰਾ; ਵਿਰੋਧੀਆਂ ਦੇ ਨਿਸ਼ਾਨੇ 'ਤੇ ਆਪ ਸਰਕਾਰ

ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਾਕਾਰ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਸਮੇਂ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ-ਨਾਲ ਹਿੰਸਕ ਅਤੇ ਅਪਰਾਧਿਕ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪਿਆ ਅਤੇ ਧਾਰਮਿਕ ਕੱਟੜਪੰਥੀ ਵੀ ਚੁਣੌਤੀ ਦਿੰਦੇ ਰਹੇ। ਇਸ ਦੇ ਬਾਵਜੂਦ ਇਕ ਸਾਲ ਵਿਚ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ ਕੱਸਿਆ ਹੈ।

ਉੱਥੇ ਹੀ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਪੰਜਾਬ ਸਰਕਾਰ ਜਿੱਥੇ ਸੂਬੇ ਵਿਚ ਵਿਕਾਸ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ, ਉਥੇ ਹੀ ਵਿਰੋਧੀਆਂ ਦਾ ਇਲਜ਼ਾਮ ਹੈ ਕੀ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ। ਉਦੋਂ ਤੋਂ ਹੀ ਸੂਬੇ ਵਿੱਚ ਲੁੱਟਾਂ ਖੋਹਾਂ ਦਾ ਬਾਜ਼ਾਰ ਗਰਮ ਹੈ। ਗੈਂਗਸਟਰਾਂ ਵੱਲੋਂ ਸ਼ਰੇਆਮ ਕਤਲ ਅਤੇ ਫਿਰੌਤੀਆਂ ਮੰਗ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। 


ਜੇਕਰ ਉਨ੍ਹਾਂ ਵੱਲੋਂ ਦਿੱਤੀਆਂ ਗਾਰੰਟੀਆਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਵੀ ਬੂਰ ਪੈਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ ਕੀ ਹਰ ਔਰਤ ਨੂੰ ਹਜ਼ਾਰ ਰੁਪਇਆ ਮਿਲੇਗਾ, ਜਿਸ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ, ਉਹ ਹੈ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਦੇ ਬੈਂਕ ਖਾਤੇ 'ਚ 1000 ਰੁਪਏ ਪ੍ਰਤੀ ਮਹੀਨਾ ਦੇਣਾ ਪਰ ਇਸ ਐਲਾਨ 'ਤੇ ਅਜੇ ਤੱਕ ਕੁਝ ਨਹੀਂ ਹੋਇਆ ਹੈ।

ਭ੍ਰਿਸ਼ਟਾਚਾਰ 'ਤੇ ਰੋਕ ਲਗਾਉਣ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਮੰਤਰੀਆਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। 1 ਵਿਧਾਇਕ ਨੂੰ ਜੇਲ੍ਹ ਭੇਜਿਆ ਗਿਆ। ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: G-20 summit: ਦੇਸ਼ਾਂ ਦੇ ਇਸ ਸੈਸ਼ਨ ਦੀ ਕਾਮਯਾਬੀ ਦੀ ਦਿਲੋਂ ਕਾਮਨਾ ਕਰਦੇ ਹਾਂ : CM ਮਾਨ

- PTC NEWS

adv-img

Top News view more...

Latest News view more...