Wed, Jul 22, 2026
Whatsapp

'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਨੱਕੋ-ਨੱਕ ਕਰਜ਼ੇ ਵਿੱਚ ਡੋਬਿਆ : ਡਾ. ਦਲਜੀਤ ਸਿੰਘ ਚੀਮਾ

Shiromani Akali Dal : ਡਾ. ਚੀਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨ ਦਾ ਲੋਕਤੰਤਰੀ ਹੱਕ ਹੈ।

Reported by:  PTC News Desk  Edited by:  KRISHAN KUMAR SHARMA -- July 22nd 2026 04:39 PM
'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਨੱਕੋ-ਨੱਕ ਕਰਜ਼ੇ ਵਿੱਚ ਡੋਬਿਆ : ਡਾ. ਦਲਜੀਤ ਸਿੰਘ ਚੀਮਾ

'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਨੂੰ ਨੱਕੋ-ਨੱਕ ਕਰਜ਼ੇ ਵਿੱਚ ਡੋਬਿਆ : ਡਾ. ਦਲਜੀਤ ਸਿੰਘ ਚੀਮਾ

ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ) : ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਨੱਕੋ-ਨੱਕ ਕਰਜ਼ੇ ਵਿੱਚ (Punjab Debt) ਡੁਬੋ ਦਿੱਤਾ ਹੈ ਅਤੇ ਸੂਬੇ ਦੀ ਵਿੱਤੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਪ੍ਰਬੰਧ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਵਿੱਤੀ ਤੌਰ ਤੇ ਦਿਵਾਲੀਆ ਹੋ ਚੁੱਕੀ। ਉਨ੍ਹਾਂ ਦੋਸ਼ ਲਾਇਆ ਕਿ ਮੰਡੀ ਬੋਰਡ ਅਤੇ ਬਿਜਲੀ ਬੋਰਡ ਦੀਆਂ ਕੀਮਤੀ ਜ਼ਮੀਨਾਂ ਵੇਚਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਮੁਲਾਜ਼ਮਾਂ ਅਤੇ ਅਦਾਲਤੀ ਦਖ਼ਲ ਤੋਂ ਬਾਅਦ ਰੋਕਿਆ ਗਿਆ। ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਪ੍ਰਚਾਰ ਦੀ ਰਾਜਨੀਤੀ ਛੱਡ ਕੇ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਣ।

ਪੰਜਾਬ 'ਚ ਭਰਤੀ ਪ੍ਰਕਿਰਿਆ ਨੂੰ ਲੈ ਕੇ 'ਆਪ' 'ਤੇ ਚੁੱਕੇ ਸਵਾਲ


ਡਾ. ਚੀਮਾ ਨੇ ਬੇਰੁਜ਼ਗਾਰੀ ਅਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਵੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਰਾਸ਼ਟਰੀ ਔਸਤ ਨਾਲੋਂ ਵੱਧ ਹੈ। ਇਸਦੇ ਨਾਲ ਹੀ ਉਨ੍ਹਾਂ ਨੀਟ ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਵਿਦਿਆਰਥੀਆਂ 'ਤੇ ਹੋਏ ਕਥਿਤ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਵਿੱਚ ਫਾਰਮੇਸੀ ਅਫ਼ਸਰਾਂ, ਨਾਇਬ ਤਹਿਸੀਲਦਾਰਾਂ ਅਤੇ ਐਕਸਾਈਜ਼ ਇੰਸਪੈਕਟਰਾਂ ਦੀਆਂ ਭਰਤੀਆਂ ਵਿੱਚ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ ਤਹਿਤ ਹੋਈਆਂ ਭਰਤੀਆਂ ਨੂੰ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਰਤੀ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਰਾਜਾਂ ਨੂੰ ਆਪਣੀ ਭਰਤੀ ਪ੍ਰਕਿਰਿਆ ਸੁਤੰਤਰ ਤੌਰ 'ਤੇ ਚਲਾਉਣ ਦੀ ਆਜ਼ਾਦੀ ਦਿੱਤੀ ਜਾਵੇ।

ਇਹ ਵੀ ਪੜ੍ਹੋ... ਪਾਵਰਕੌਮ ਨੇ 10 ਹਜ਼ਾਰ ਕਰੋੜ ਦਾ ਕਰਜ਼ਾ ਚੁੱਕਣ ਦੀ ਖਿੱਚੀ ਤਿਆਰੀ

ਡਾ. ਚੀਮਾ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਕੀਤੀ ਨਿੰਦਾ

ਡਾ. ਚੀਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨ ਦਾ ਲੋਕਤੰਤਰੀ ਹੱਕ ਹੈ। ਉਨ੍ਹਾਂ 24 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਣ ਵਾਲੀ 'ਵਹੀਰ' ਵਿੱਚ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਕੰਮਾਂ ਦੀ ਕੀਤੀ ਗਈ ਸ਼ਲਾਘਾ ਦਾ ਸਵਾਗਤ ਕੀਤਾ। ਡਾ. ਚੀਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਦੁਆਰਾ ਐਕਟ ਵਿੱਚ ਸੋਧਾਂ ਸਬੰਧੀ ਕੀਤੀਆਂ ਸਿਫ਼ਾਰਸ਼ਾਂ ਨੂੰ ਹੂਬ ਹੂ ਲਾਗੂ ਕਰਨ ਦੀ ਮੰਗ ਕੀਤੀ।

ਇਸ ਮੌਕੇ ਡਾ. ਚੀਮਾ ਨੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਬਾਰੇ ਵੀ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਗੁਰਦੀਪ ਸਿੰਘ ਬਾਵਾ, ਜਰਨੈਲ ਸਿੰਘ ਜੈਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ। 

ਇਹ ਵੀ ਪੜ੍ਹੋ... ਦਿੱਲੀ 'ਚ ਕਾਂਗਰਸੀਆਂ ਦੀ ਖਿੱਚ-ਧੂਹ ਨੇ ਸਾਂਸਦ ਚੰਨੀ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਕਰਵਾਈ ਚੇਤੇ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK