Tue, Jun 16, 2026
Whatsapp

Punjab Fresh Debt News : ਕਰਜ਼ੇ ਦੇ ਸਿਰ ’ਤੇ ਚੱਲ ਰਹੀ ਪੰਜਾਬ ਸਰਕਾਰ ! ਹੁਣ 1 ਹਜ਼ਾਰ ਕਰੋੜ ਰੁਪਏ ਦਾ ਹੋਰ ਚੁੱਕੇਗੀ ਕਰਜ਼ਾ

ਦੱਸ ਦਈਏ ਕਿ ਸਰਕਾਰ ਨੇ ਅਪ੍ਰੈਲ ਵਿੱਚ 2,800 ਕਰੋੜ ਰੁਪਏ ਅਤੇ ਮਈ ਵਿੱਚ 2,500 ਕਰੋੜ ਰੁਪਏ ਉਧਾਰ ਲਏ ਸਨ। ਇਹ ਨਵਾਂ 1,000 ਰੁਪਏ ਕਰੋੜ ਕਰਜ਼ਾ ਸੱਤ ਸਾਲਾਂ ਦੀ ਮਿਆਦ ਲਈ ਇਕੱਠਾ ਕੀਤਾ ਜਾ ਰਿਹਾ ਹੈ

Reported by:  PTC News Desk  Edited by:  Aarti -- June 16th 2026 10:27 AM -- Updated: June 16th 2026 11:30 AM
Punjab Fresh Debt News  : ਕਰਜ਼ੇ ਦੇ ਸਿਰ ’ਤੇ ਚੱਲ ਰਹੀ ਪੰਜਾਬ ਸਰਕਾਰ ! ਹੁਣ 1 ਹਜ਼ਾਰ ਕਰੋੜ ਰੁਪਏ ਦਾ ਹੋਰ ਚੁੱਕੇਗੀ ਕਰਜ਼ਾ

Punjab Fresh Debt News : ਕਰਜ਼ੇ ਦੇ ਸਿਰ ’ਤੇ ਚੱਲ ਰਹੀ ਪੰਜਾਬ ਸਰਕਾਰ ! ਹੁਣ 1 ਹਜ਼ਾਰ ਕਰੋੜ ਰੁਪਏ ਦਾ ਹੋਰ ਚੁੱਕੇਗੀ ਕਰਜ਼ਾ

Punjab Fresh Debt News  : ਪੰਜਾਬ ਸਰਕਾਰ ਵਿੱਤੀ ਸਾਲ 2026-27 ਦੇ ਤੀਜੇ ਮਹੀਨੇ, ਜੂਨ ਵਿੱਚ ਬਾਜ਼ਾਰ ਤੋਂ 1,000 ਕਰੋੜ ਰੁਪਏ ਦਾ ਮੁੜ ਤੋਂ ਕਰਜ਼ੇ ਲੈਣ ਦੀ ਤਿਆਰੀ ਕਰ ਰਹੀ ਹੈ। ਜਿਸ ਨਾਲ ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਹੋ ਵੀ ਜਿਆਦਾ ਭਾਰੀ ਹੋ ਜਾਵੇਗੀ। ਦੱਸ ਦਈਏ ਕਿ ਇਸ ਨਵੇਂ ਕਰਜ਼ੇ ਦੇ ਨਾਲ ਵਿੱਤੀ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਸੂਬੇ ਦਾ ਕੁੱਲ ਕਰਜ਼ਾ 6,300 ਕਰੋੜ ਰੁਪਏ ਹੋ ਜਾਵੇਗਾ।

ਦੱਸ ਦਈਏ ਕਿ  ਸਰਕਾਰ ਨੇ ਅਪ੍ਰੈਲ ਵਿੱਚ 2,800 ਕਰੋੜ ਰੁਪਏ ਅਤੇ ਮਈ ਵਿੱਚ 2,500 ਕਰੋੜ ਰੁਪਏ ਉਧਾਰ ਲਏ ਸਨ। ਇਹ ਨਵਾਂ 1,000 ਰੁਪਏ ਕਰੋੜ ਕਰਜ਼ਾ ਸੱਤ ਸਾਲਾਂ ਦੀ ਮਿਆਦ ਲਈ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਇਸਦੀ ਵਰਤੋਂ ਪੂੰਜੀ ਖਰਚ, ਵਿਕਾਸ ਕਾਰਜਾਂ ਅਤੇ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੀ ਜਾਵੇਗੀ।


ਪੰਜਾਬ ਚਾਲੂ ਵਿੱਤੀ ਸਾਲ ਦੌਰਾਨ 43,798.38 ਕਰੋੜ ਰੁਪਏ ਉਧਾਰ ਲੈਣ ਦੀ ਯੋਜਨਾ ਬਣਾ ਰਿਹਾ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਸਾਰੇ ਕਰਜ਼ੇ ਨਿਰਧਾਰਤ ਉਧਾਰ ਸੀਮਾ ਦੇ ਅੰਦਰ ਲਏ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫੰਡਾਂ ਦਾ ਇੱਕ ਮਹੱਤਵਪੂਰਨ ਹਿੱਸਾ ਮੌਜੂਦਾ ਕਰਜ਼ਿਆਂ ਦੇ ਮੂਲ ਅਤੇ ਵਿਆਜ ਦੀ ਅਦਾਇਗੀ ਲਈ ਵਰਤਿਆ ਜਾ ਰਿਹਾ ਹੈ।

ਇਹ ਨਵਾਂ ਕਰਜ਼ਾ ਉਦੋਂ ਆਇਆ ਹੈ ਜਦੋਂ ਰਾਜ ਸਰਕਾਰ 1 ਜੁਲਾਈ ਨੂੰ ਔਰਤਾਂ ਲਈ ਆਪਣੀ ਪ੍ਰਮੁੱਖ ਯੋਜਨਾ, 'ਮੁੱਖ ਮੰਤਰੀ ਮਵਨ ਧਿਆਨ ਸਤਿਕਾਰ ਯੋਜਨਾ' ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਭੱਤਾ ਮਿਲੇਗਾ, ਜਦਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।

ਇਹ ਵੀ ਪੜ੍ਹੋ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਮਗਰੋਂ ਭਗਵੰਤ ਮਾਨ ਨੂੰ ਨੈਤਿਕ ਆਧਾਰ 'ਤੇ ਦੇ ਦੇਣਾ ਚਾਹੀਦਾ ਹੈ CM ਅਹੁਦੇ ਤੋਂ ਅਸਤੀਫਾ : ਸੁਖਜਿੰਦਰ ਰੰਧਾਵਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK