Tue, May 13, 2025
Whatsapp

Punjab-Haryana Water Dispute : CM ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ 'ਤੇ 2 ਮਈ ਨੂੰ ਸੱਦੀ ਆਲ ਪਾਰਟੀ ਮੀਟਿੰਗ , 5 ਮਈ ਨੂੰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਦੇ ਇਲਾਵਾ ਸੋਮਵਾਰ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ

Reported by:  PTC News Desk  Edited by:  Shanker Badra -- May 01st 2025 06:42 PM -- Updated: May 01st 2025 08:19 PM
Punjab-Haryana Water Dispute : CM ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ 'ਤੇ 2 ਮਈ ਨੂੰ ਸੱਦੀ ਆਲ ਪਾਰਟੀ ਮੀਟਿੰਗ , 5 ਮਈ ਨੂੰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab-Haryana Water Dispute : CM ਭਗਵੰਤ ਮਾਨ ਨੇ ਪਾਣੀਆਂ ਦੇ ਮੁੱਦੇ 'ਤੇ 2 ਮਈ ਨੂੰ ਸੱਦੀ ਆਲ ਪਾਰਟੀ ਮੀਟਿੰਗ , 5 ਮਈ ਨੂੰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab-Haryana Water Dispute : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਸੱਦੀ ਹੈ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ 'ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜ਼ਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ 'ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।

- PTC NEWS

Top News view more...

Latest News view more...

PTC NETWORK