Advertisment

'ਆਪ' ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂ ਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।

author-image
ਜਸਮੀਤ ਸਿੰਘ
Updated On
New Update
'ਆਪ' ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ
Advertisment

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂ ਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।

Advertisment

ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ ਫੇਰ ਕਰ ਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਕਰਜ਼ਾ  ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵੱਧ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ ਅਤੇ ਦੱਸਿਆ ਕਿ ਵਿੱਤੀ ਘਾਟਾ 34784 ਕਰੋੜ ਰੁਪਏ ਦੰਸਿਆ ਗਿਆ ਹੈ ਜਿਸਦਾ ਮਤਲਬ ਹੈ ਕਿ ਵੱਖ-ਵੱਖ ਵਿਭਾਗਾਂ ਲਈ ਨਾਂ ਮਾਤਰ ਪੈਸਾ ਰੱਖਿਆ ਗਿਆ ਹੈ ਤੇ ਸਕੀਮਾਂ ਲਈ ਪੈਸਾ ਜਾਰੀ ਨਹੀਂ ਹੋਣ ਵਾਲਾ।ਉਹਨਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵੱਧ ਕੇ 24588 ਕਰੋੜ ਰੁਪਏ ਹੋ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਝਲਕਾਰਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਤੋਂ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਿਭਾਇਆ। 

Advertisment

ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ ਜਦੋਂ ਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ ਸ਼ੋਰ ਨਾਲ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਬਿਜਲੀ ਉਤਪਾਦਨ ਸਮੇਤ ਬੁਨਿਆਦੀ ਢਾਂਚੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ।

ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀਸਰਕਾਰ  ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਰਨ ਵਿਚ ਨਾਕਾਮ ਕਿਉਂ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਰੇਤ ਮਾਇਨਿੰਗ ਤੋਂ ਸਿਰਫ 135 ਕਰੋੜ ਰੁਪਏ ਇਕੱਠੇ ਕੀਤੇ ਹਨ ਜਿਸ ਤੋਂ ਸਪਸ਼ਟ ਸੰਕੇਤ ਹੈ ਕਿ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਿਹਾ ਹੈ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਪਿਛਲੇ ਸਾਲ ਮਿਥੇ ਟੀਚੇ ਵਿਚੋਂ ਕਿੰਨਾ ਪੂਰਾ ਹੋਇਆ ਹੈ।  ਉਹਨਾਂ ਕਿਹਾ ਕਿ ਆਮ ਅਨੁਮਾਨ ਹੈ ਕਿ ਆਪ ਸਰਕਾਰ ਨੇ ਆਪਣੇ ਟੀਚੇ ਦਾ 65 ਫੀਸਦੀ ਹੀਪੂਰਾ  ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਇਸ ’ਬੇਈਮਾਨ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਮਾਪਣ ਦਾ ਸਹੀ ਪੈਮਾਨਾ ਹੈ।

- PTC NEWS
aam-aadmi-party sukhbir-singh-badal bhagwant-singh-mann
Advertisment

Stay updated with the latest news headlines.

Follow us:
Advertisment