Punjab 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ, ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ
Chief Minister Health Insurance Schem : ਪੰਜਾਬ ਵਾਸੀਆਂ ਲਈ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਨੂੰ ਲਾਂਚ ਕਰਨ ਲਈ ਅੱਜ ਮੁਹਾਲੀ ‘ਚ ਇੱਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ਼ ਮਿਲੇਗਾ।
ਇਸ ਯੋਜਨਾ ਦਾ ਲਾਭ ਲੈਣ ਲਈ ਨਾ ਤਾਂ ਕੋਈ ਆਮਦਨ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਹੈ, ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ। ਇਸ ਸਕੀਮ ਨਾਲ 65 ਲੱਖ ਪਰਿਵਾਰਾਂ ਦੇ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ।
- PTC NEWS