Harjot Singh Bains Marriage: ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਬੈਂਸ, ਇਸ IPS ਨਾਲ ਹੋਵੇਗਾ ਵਿਆਹ
Harjot Singh Bains Marriage: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਦੇ ਨਾਲ ਹੀ ਪਾਰਟੀ ਦੇ ਅਣਵਿਆਹੇ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਆਹ ਕਰਕੇ ਘਰ ਬਸਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਕੈਬਨਿਟ ਮੰਤਰੀ ਹਰਜੋਤ ਬੈਂਸ ਜਲਦ ਹੀ ਵਿਆਹ ਦੇ ਬੰਧਨ ’ਚ ਬੰਝਣ ਜਾ ਰਹੇ ਹਨ।
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ ਮਃ ੫ ॥
ਕੈਬਨਿਟ ਮੰਤਰੀ @harjotbains ਅਤੇ ਡਾਕਟਰ ਜਯੋਤੀ IPS ,ਜੋ ਕਿ ਆਉਣ ਵਾਲੇ ਦਿਨਾਂ ਚ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ,ਉਹਨਾਂ ਨੂੰ ਇਸ ਸੁਨਿਹਰੇ ਸਫ਼ਰ ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ। pic.twitter.com/KcV5fRcMeP
— Kultar Singh Sandhwan (@Sandhwan) March 12, 2023
ਮਿਲੀ ਜਾਣਕਾਰੀ ਮੁਤਾਬਿਕ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਿਆਹ ਆਈਪੀਐਸ ਅਧਿਕਾਰੀ ਅਤੇ ਮਾਨਸਾ ਦੇ ਮੌਜੂਦਾ ਐਸਪੀ ਜੋਤੀ ਯਾਦਵ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ।
ਹਾਲਾਂਕਿ ਹੁਣ ਤੱਕ ਵਿਆਹ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਸਿੱਖਿਆ ਮੰਤਰੀ ਅਤੇ ਆਈਪੀਐਸ ਅਧਿਕਾਰੀ ਦੇ ਪਰਿਵਾਰਵਾਲਿਆਂ ਨੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹਨ ਅਤੇ ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਬਾਅਦ ਪਿਛਲੇ ਸਾਲ ਜੁਲਾਈ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਪਹਿਲਾ ਵਿਆਹ ਕੀਤਾ ਸੀ। ਇਨ੍ਹਾਂ ਤੋਂ ਬਾਅਦ 7 ਅਕਤੂਬਰ 2022 ਨੂੰ ਸੰਗਰੂਰ ਤੋਂ 'ਆਪ' ਦੀ 27 ਸਾਲਾ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਵੀ ਪਾਰਟੀ ਵਰਕਰ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਕਰਵਾ ਲਿਆ।
ਇਨ੍ਹਾਂ ਤੋਂ ਇਲਾਵਾ 26 ਜਨਵਰੀ ਨੂੰ ਫਾਜ਼ਿਲਕਾ ਤੋਂ 'ਆਪ' ਵਿਧਾਇਕ ਨਰਿੰਦਰਪਾਲ ਸਿੰਘ ਸਵਨਾ (31) ਨੇ ਖੁਸ਼ਬੂ ਸਾਵਣਸੁਖ ਨਾਲ ਅਤੇ 30 ਜਨਵਰੀ ਨੂੰ ਫ਼ਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ (62) ਨੇ ਅਮਨਦੀਪ ਕੌਰ ਗੌਂਸਲ ਨਾਲ ਵਿਆਹ ਕੀਤਾ ਸੀ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਜੇ ਅਣਵਿਆਹੇ ਹਨ। ਜਲਦ ਹੀ ਉਨ੍ਹਾਂ ਦੇ ਘਰਾਂ 'ਚ ਵੀ ਸ਼ਹਿਨਾਈ ਗੂੰਜੇਗੀ।
ਇਹ ਵੀ ਪੜ੍ਹੋ: Punjab Border Area Seal: ਪੰਜਾਬ ਪੁਲਿਸ ਵੱਲੋਂ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਨਾਕਾਬੰਦੀ
- PTC NEWS