adv-img
ਮੁੱਖ ਖਬਰਾਂ

ਫਰੀਦਕੋਟ ਤੋਂ 'ਆਪ' ਵਿਧਾਇਕ ਗੁਰਦਿੱਤ ਸੇਖੋਂ ਕਾਰ ਹਾਦਸੇ 'ਚ ਵਾਲ-ਵਾਲ ਬਚੇ

By Ravinder Singh -- November 9th 2022 09:45 AM
ਫਰੀਦਕੋਟ ਤੋਂ 'ਆਪ' ਵਿਧਾਇਕ ਗੁਰਦਿੱਤ ਸੇਖੋਂ ਕਾਰ ਹਾਦਸੇ 'ਚ ਵਾਲ-ਵਾਲ ਬਚੇ

ਲੁਧਿਆਣਾ : ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸੇਖਾਂ ਦੀ ਕਾਰ ਸ਼ਹਿਰ ਦੇ ਬੱਦੋਵਾਲ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਇਸ ਹਾਦਸੇ 'ਚ ਵਿਧਾਇਕ ਵਾਲ-ਵਾਲ ਬਚ ਗਏ ਹਨ। ਜਾਣਕਾਰੀ ਅਨੁਸਾਰ ਬੱਦੋਵਾਲ ਨੇੜੇ ਸੇਖੋਂ ਦੀ ਸਰਕਾਰੀ ਕਾਰ ਅਚਾਨਕ ਹਾਦਸਾਗ੍ਰਸਤ ਹੋ ਗਈ। ਇਸ ਕਾਰਨ ਗੱਡੀ ਨੂੰ ਨੁਕਸਾਨ ਪੁੱਜਾ ਹੈ। ਇਸ ਤੋਂ ਬਾਅਦ ਵਿਧਾਇਕ ਸੇਖੋਂ ਕਿਸੇ ਹੋਰ ਕਾਰ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਹਾਦਸੇ ਤੋਂ ਬਾਅਦ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਸਮਰਥਕ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸਾਹਮਣੇ ਵਾਲੇ ਵਾਹਨ ਨੇ ਬ੍ਰੇਕਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ਉਤੇ ਪਹੁੰਚ ਗਏ।

ਇਹ ਵੀ ਪੜ੍ਹੋ : ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ

ਕਾਬਿਲੇਗੌਰ ਹੈ ਕਿ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਤੋਂ ਬਾਅਦ ਧੂੰਆਂ ਕਾਫੀ ਵਧ ਗਿਆ ਹੈ। ਇਸ ਕਾਰਨ ਵਾਹਨ ਚਾਲਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਉਹ ਫ਼ਰੀਦਕੇਟ ਤੋਂ ਚੰਡੀਗੜ੍ਹ ਜਾ ਰਹੇ ਸਨ। ਉਦੋਂ ਇਹ ਹਾਦਸਾ ਵਾਪਰ ਗਿਆ। ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ ਨੂੰ ਇੱਕ ਵਾਰ ਝਟਕਾ ਜ਼ਰੂਰ ਲੱਗਾ ਹੈ। ਇਸ ਲਈ ਉਹ ਮੈਡੀਕਲ ਜਾਂਚ ਜ਼ਰੂਰ ਕਰਵਾਉਣਗੇ।- PTC NEWS

adv-img
  • Share