AAP ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਉਨ੍ਹਾਂ ਦੇ 2 ਬੇਟਿਆਂ ਸਮੇਤ 11 ਲੋਕਾਂ ਖ਼ਿਲਾਫ਼ ਹਰਿਆਣਾ 'ਚ ਮਾਮਲਾ ਦਰਜ ,ਜਾਣੋ ਪੂਰਾ ਮਾਮਲਾ
AAP MLA Kulwant Bazigar: ਹਰਿਆਣਾ 'ਚ ਪੰਜਾਬ ਦੇ AAP ਵਿਧਾਇਕ ਖਿਲਾਫ਼ ਗੰਭੀਰ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ੁਤਰਾਣਾ (Shutrana) ਹਲਕੇ ਤੋਂ AAP ਵਿਧਾਇਕ ਕੁਲਵੰਤ ਬਾਜ਼ੀਗਰ (MLA Kulwant Bazigar), ਉਨ੍ਹਾਂ ਦੇ 2 ਬੇਟਿਆਂ ਸਮੇਤ 11 ਲੋਕਾਂ ਖ਼ਿਲਾਫ਼ ਹਰਿਆਣਾ ਦੇ ਕੈਥਲ (Kaithal) ਜ਼ਿਲ੍ਹੇ ਦੀ ਰਾਮਥਲੀ ਚੌਕੀ ਵਿੱਚ FIR ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਆਰੋਪ ਹੈ। ਇਸ ਕੁੱਟਮਾਰ ਪਿੱਛੇ ਸਰਪੰਚ ਚੋਣਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਇਹ ਮਾਮਲਾ ਰਾਜਨੀਤਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ।
AAP ਵਿਧਾਇਕ ਨੇ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਨਕਾਰਿਆ
ਉੱਥੇ ਹੀ ਆਪਣੇ 'ਤੇ ਲੱਗੇ ਇਨ੍ਹਾਂ ਗੰਭੀਰ ਆਰੋਪਾਂ 'ਤੇ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ FIR ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
- PTC NEWS