Tarn Taran News : AAP MLA ਦੋਸ਼ੀ ਕਰਾਰ; ਪੀੜਤਾਂ ਨੇ ਕੈਮਰੇ ਅੱਗੇ ਦੱਸੀ ਆਪਣੀ ਹੱਡਬੀਤੀ, ਕਿਹਾ- 13 ਸਾਲ ਤੱਕ...
Tarn Taran News : ਤਰਨਤਾਰਨ ਅਦਾਲਤ ਵੱਲੋਂ ਦਲਿਤ ਲੜਕੀ ਨਾਲ ਵਿਆਹ ਸਮਾਗਮ ਦੌਰਾਨ ਛੇੜਛਾੜ ਅਤੇ ਕੁੱਟਮਾਰ ਕਰਨ ਮਾਮਲੇ ਵਿੱਚ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਠਹਿਰਾਉਣ ਤੋਂ ਬਾਅਦ ਪੀੜਤ ਲੜਕੀ ਅਤੇ ਪਰਿਵਾਰ ਆਇਆ ਕੈਮਰੇ ਸਾਹਮਣੇ ਆਏ ਹਨ। ਉਨ੍ਹਾਂ ਵੱਲੋਂ ਕਈ ਹੈਰਾਨੀਜਨਕ ਖੁਲਾਸੇ ਕੀਤੇ ਗਏ ਹਨ।
ਪੀੜਤ ਮਹਿਲਾ ਨੇ ਦੱਸਿਆ ਕਿ ਸਾਲ 2013 ਵਿੱਚ ਉਹ ਆਪਣੇ ਪਰਿਵਾਰ ਨਾਲ ਆਪਣੀ ਮਾਸੀ ਦੇ ਲੜਕੇ ਦੇ ਵਿਆਹ ਵਿੱਚ ਤਰਨਤਾਰਨ ਦੇ ਇੱਕ ਪੈਲਸ ਵਿੱਚ ਗਈ ਸੀ ਜਿੱਥੇ ਮਨਜਿੰਦਰ ਸਿੰਘ ਲਾਲਪੁਰਾ ਜੋ ਕਿ ਟੈਕਸੀ ਡਰਾਈਵਰ ਸੀ ਉਸਨੇ ਆਪਣੇ ਸਾਥੀ ਨਾਲ ਮਿਲਕੇ ਉਸ ਨਾਲ ਛੇੜਛਾੜ ਕੀਤੀ। ਇਸਦਾ ਜਦੋਂ ਉਸ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਸ ਨੇ ਆਪਣੇ ਸਾਥੀਆਂ ਨਾਲ ਮਿਲਕੇ ਉਸਦੇ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਅਤੇ ਜਾਤੀ ਸੂਚਕ ਸ਼ਬਦ ਵੀ ਬੋਲੇ ਗਏ। ਜਿਸ ਤੋਂ ਬਾਅਦ ਮੋਕੇ ਤੇ ਆਏ ਪੁਲਿਸ ਮੁਲਾਜ਼ਮਾਂ ਵੱਲੋਂ ਵੀ ਉਨ੍ਹਾਂ ਨਾਲ ਕੁੱਟਮਾਰ ਕੀਤੀ
ਪੀੜਤ ਮਹਿਲਾ ਨੇ ਅੱਗੇ ਦੱਸਿਆ ਕਿ ਉਸ ਵੱਲੋਂ ਇਨਸਾਫ਼ ਲੈਣ ਲਈ 13 ਸਾਲ ਲੰਬੀ ਲੜਾਈ ਲੜੀ ਗਈ ਜਿਸ ਦੌਰਾਨ ਉਸਨੂੰ ਡਰਾਇਆ ਧਮਕਾਇਆ ਵੀ ਗਿਆ ਜਾਨੋ ਮਾਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਪੈਸਿਆਂ ਦਾ ਲਾਲਚ ਵੀ ਦਿੱਤਾ ਗਿਆ
ਪੀੜਤਾ ਮਹਿਲਾ ਉਸਦੇ ਪਤੀ ਬਾਬਾ ਨਿਛੱਤਰ ਨਾਥ ਅਤੇ ਪਿਤਾ ਕਸ਼ਮੀਰ ਸਿੰਘ ਨੇ ਮਾਨਯੋਗ ਅਦਾਲਤ ਦਾ ਧੰਨਵਾਦ ਕਰਦਿਆਂ ਅਦਾਲਤ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਵੱਡੀ ਖ਼ਬਰ; ਸ਼੍ਰੀ ਮਾਤਾ ਮਨਸਾ ਦੇਵੀ ਮੰਦਿਰ ਸਣੇ ਇਨ੍ਹਾਂ ਧਾਰਮਿਕ ਸਥਾਨਾਂ ’ਚ ਸ਼ੁਰੂ ਕੀਤੀ ਜਾਵੇਗੀ ਬੱਸ ਸੇਵਾ
- PTC NEWS