AAP Sarpanch Shot Dead : ਪੱਟੀ 'ਚ 'ਆਪ' ਸਰਪੰਚ ਦਾ ਚਿੱਟੇ ਦਿਨ ਗੋਲੀਆਂ ਮਾਰ ਕੇ ਕਤਲ, ਸਾਥੀ ਗੰਭੀਰ
AAP Sarpanch Shot Dead : ਪੰਜਾਬ 'ਚ ਇੱਕ ਹੋਰ ਸਰਪੰਚ ਦਾ ਚਿੱਟੇ ਦਿਨ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸਰਪੰਚ ਨੂੰ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰੀਆਂ, ਜਿਸ ਦੌਰਾਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਹਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਕੁਮਾਰ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਲੁਧਿਆਣਾ ਵਿੱਚ ਇੱਕ ਸਾਬਕਾ ਸਰਪੰਚ ਦੀ ਹੱਤਿਆ ਤੋਂ ਕੁਝ ਦਿਨ ਬਾਅਦ ਇਹ ਘਟਨਾ ਵਾਪਰੀ ਹੈ, ਜਿਸ ਨੇ ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਮੁੜ ਸਵਾਲ ਖੜੇ ਕਰ ਦਿੱਤੇ ਹਨ। ਸਰਪੰਚ ਨੂੰ ਇੱਕ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰੀਆਂ, ਜਦੋਂ ਉਹ ਇੱਕ ਸਥਾਨਕ ਬਾਜ਼ਾਰ ਜਾ ਰਿਹਾ ਸੀ।
ਮੁੱਢਲੀ ਜਾਣਕਾਰੀ ਅਨੁਸਾਰ, ਅਸ਼ਵਨੀ ਕੁਮਾਰ ਆਪਣੇ ਡਰਾਈਵਰ, ਪੁੱਤਰ ਅਤੇ ਅਕਾਊਂਟੈਂਟ ਨਾਲ ਇੱਕ ਇਨੋਵਾ ਵਿੱਚ ਤੂਤ ਦੀ ਦਾਣਾ ਮੰਡੀ ਵੱਲ ਜਾ ਰਿਹਾ ਸੀ। ਜਦੋਂ ਗੱਡੀ ਪਿੰਡ ਦੇ ਨੇੜੇ ਪਹੁੰਚੀ, ਤਾਂ ਇੱਕ ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਵਿੱਚ ਅਸ਼ਵਨੀ ਕੁਮਾਰ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਪੱਟੀ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸਦੇ ਸਹਾਇਕ ਚਮਕੌਰ ਸਿੰਘ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਉਪਰੰਤ ਹਮਲਾਵਰ ਆਪਣੇ ਮੋਟਰਸਾਈਕਲ 'ਤੇ ਮੌਕੇ ਤੋਂ ਭੱਜ ਗਏ।
ਪਤਨੀ ਨੇ ਕਿਹਾ - 50 ਲੰਖ ਦੀ ਮੰਗੀ ਜਾ ਰਹੀ ਸੀ ਫਿਰੌਤੀ
ਮ੍ਰਿਤਕ ਦੀ ਪਤਨੀ ਦਾ ਦਾਅਵਾ ਹੈ ਕਿ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਉਸਨੂੰ ਇਸ ਸੰਬੰਧੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ।
ਪਰਵੀਨ ਕੁਮਾਰੀ ਨੇ ਕਿਹਾ ਕਿ ਉਸਦੇ ਪਰਿਵਾਰ ਨੂੰ ਕੁਝ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਸਨ। ਉਸਨੇ ਕਿਹਾ ਕਿ ਸਰਪੰਚ ਤੋਂ 50 ਲੱਖ ਰੁਪਏ ਮੰਗੇ ਜਾ ਰਹੇ ਸਨ। ਜੇਕਰ ਉਹ ਪੈਸੇ ਨਹੀਂ ਦਿੰਦੇ ਤਾਂ ਉਹ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ।
ਪਰਵੀਨ ਕੁਮਾਰੀ ਨੇ ਕਿਹਾ ਕਿ ਇੱਕ ਗਿਰੋਹ ਇਹ ਧਮਕੀਆਂ ਦੇ ਰਿਹਾ ਸੀ। ਉਸਨੇ ਇਸ ਬਾਰੇ ਆਪਣੇ ਪਤੀ ਅਸ਼ਵਨੀ ਕੁਮਾਰ ਤੋਂ ਵੀ ਪੁੱਛਿਆ ਸੀ, ਪਰ ਉਸਨੇ ਕੋਈ ਜਾਣਕਾਰੀ ਨਹੀਂ ਦਿੱਤੀ। ਹਾਲਾਂਕਿ, ਸਰਪੰਚ ਅਸ਼ਵਨੀ ਕੁਮਾਰ ਧਮਕੀਆਂ ਦੇਣ ਵਾਲੇ ਲੋਕਾਂ ਤੋਂ ਜਾਣੂ ਸੀ।
ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਸ਼ੁਰੂ
ਪੁਲਿਸ ਹੁਣ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਬਾਈਕ ਸਵਾਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਦੇ ਫੋਨ ਨੰਬਰ ਵੀ ਜਾਰੀ ਕੀਤੇ ਹਨ, ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਹੋਣ 'ਤੇ ਰਿਪੋਰਟ ਕਰਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ।
ਕੁੱਝ ਦਿਨ ਪਹਿਲਾਂ ਹੀ ਮੈਡ ਸੰਧੂ ਦਾ ਵੀ ਹੋਇਆ ਕਤਲ
ਸ਼ਨੀਵਾਰ ਨੂੰ ਮਾਨੇਵਾਲ ਪਿੰਡ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਦੀ ਲੁਧਿਆਣਾ ਵਿੱਚ ਇਸੇ ਤਰ੍ਹਾਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਘਰ ਵਾਪਸ ਜਾ ਰਿਹਾ ਸੀ ਤਾਂ ਇੱਕ ਬਾਈਕ ਸਵਾਰ ਦੋ ਵਿਅਕਤੀਆਂ ਨੇ ਉਸਦੀ ਇਨੋਵਾ ਗੱਡੀ ਨੂੰ ਰੋਕਿਆ ਅਤੇ ਘੱਟੋ-ਘੱਟ 10 ਰਾਉਂਡ ਫਾਇਰਿੰਗ ਕੀਤੀ। ਗੋਲੀਬਾਰੀ ਦੀ ਇਹ ਘਟਨਾ SUV ਦੇ ਡੈਸ਼ਕੈਮ 'ਤੇ ਕੈਦ ਹੋ ਗਈ।
ਉਸੇ ਦਿਨ, ਅੰਮ੍ਰਿਤਸਰ ਵਿੱਚ ਪੰਜਾਬੀ ਪ੍ਰਭਾਵਕ ਅਤੇ ਮੇਕਅਪ ਕਲਾਕਾਰ ਮੈਡ ਸੰਧੂ ਦੀ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੰਧੂ LGBTQ ਭਾਈਚਾਰੇ ਦਾ ਮੈਂਬਰ ਸੀ ਅਤੇ ਇੱਕ ਗੈਂਗ ਮੈਂਬਰ ਦੇ ਕਥਿਤ ਸੋਸ਼ਲ ਮੀਡੀਆ ਹੈਂਡਲ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਹ ਵੀ ਪੜ੍ਹੋ...
- PTC NEWS