Thu, Feb 26, 2026
Whatsapp

Sarpanch Murder Case : ਹਰਬਰਿੰਦਰ ਸਿੰਘ ਦੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਮਦਦ ਦੇਣ ਵਾਲਾ ਗ੍ਰਿਫਤਾਰ

Sarpanch Murder Case : ਆਮ ਆਦਮੀ ਪਾਰਟੀ ਪੰਜਾਬ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਮਾਮਲੇ 'ਚ ਹਰਬਰਿੰਦਰ ਸਿੰਘ ਦੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਆਰਥਿਕ ਮਦਦ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

Reported by:  PTC News Desk  Edited by:  KRISHAN KUMAR SHARMA -- February 26th 2026 03:01 PM -- Updated: February 26th 2026 03:14 PM
Sarpanch Murder Case : ਹਰਬਰਿੰਦਰ ਸਿੰਘ ਦੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਮਦਦ ਦੇਣ ਵਾਲਾ ਗ੍ਰਿਫਤਾਰ

Sarpanch Murder Case : ਹਰਬਰਿੰਦਰ ਸਿੰਘ ਦੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਮਦਦ ਦੇਣ ਵਾਲਾ ਗ੍ਰਿਫਤਾਰ

Sarpanch Murder Case : ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਸਰਪੰਚ ਹਰਬਰਿੰਦਰ ਸਿੰਘ (Harbarinder Singh Murder Case) ਦੇ ਕਤਲ ਮਾਮਲੇ ਵਿੱਚ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਮਾਮਲੇ 'ਚ ਹਰਬਰਿੰਦਰ ਸਿੰਘ ਦੇ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਆਰਥਿਕ ਮਦਦ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ, ਫੜੇ ਗਏ ਵਿਅਕਤੀ ਦੀ ਪਛਾਣ ਸੁਖਬੀਰ ਸਿੰਘ ਵੱਜੋਂ ਹੋਈ ਹੈ, ਜੋ ਕਿ ਦੁਬਈ ਭੱਜਣ ਦੀ ਫਿਰਾਕ 'ਚ ਸੀ। ਪੁਲਿਸ ਅਨੁਸਾਰ, ਮੁਲਜ਼ਮ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਫਲਾਈਟ ਨੂੰ ਰੁਕਵਾ ਕੇ ਗ੍ਰਿਫ਼ਤਾਰ ਕੀਤਾ ਗਿਆ।


ਐਸਐਸਪੀ ਤਰਨਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ, ਵਿਦੇਸ਼ ਬੈਠੇ ਗੈਂਗਸਟਰ ਸੱਤਾ ਨੌਸ਼ਹਿਰਾ ਦੇ ਲਿੰਕ ਵਿੱਚ ਸੀ। ਸੁਖਬੀਰ ਸਿੰਘ ਵੱਲੋਂ ਹੁਣ ਤੱਕ 2 ਲੱਖ ਰੁਪਏ ਦੀ ਰਕਮ ਦਾ ਲੈਣ-ਦੇਣ ਕੀਤਾ ਗਿਆ ਹੈ, ਜਦਕਿ ਬਾਕੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ 

ਉਨ੍ਹਾਂ ਕਿਹਾ ਕਿ ਪੁਲਿਸ ਹੁਣ ਤੱਕ ਸਰਪੰਚ ਕਤਲ ਕੇਸ ਵਿੱਚ 7 ਮੁਲਜ਼ਮਾਂ ਨੂੰ ਕਰ ਚੁੱਕੀ ਹੈ, ਜਿਨ੍ਹਾਂ ਕੋਲੋਂ 4 ਪਿਸਟਲ ਅਤੇ 2 ਮੋਟਰਸਾਈਕਲ ਬਰਾਮਦ ਹੋ ਚੁੱਕੇ ਹਨ।

ਐਸ ਐਸ ਪੀ ਨੇ ਕਿਹਾ ਪੁਲਿਸ ਨੇ ਉਕਤ ਕੇਸ ਵਿੱਚ ਦੋ ਲੋੜੀਂਦੇ ਮੁਲਜ਼ਮਾਂ ਮਨਪ੍ਰੀਤ ਸਿੰਘ ਵਾਸੀ ਵਰਪਾਲ ਥਾਣਾ ਅੰਮ੍ਰਿਤਸਰ ਅਤੇ ਗੁਰਦੇਵ ਸਿੰਘ ਵਾਸੀ ਖਡੂਰ ਸਾਹਿਬ ਦੇ ਸਕੈਚ ਜਾਰੀ ਕੀਤੇ ਹਨ। ਇਨ੍ਹਾਂ ਖਿਲਾਫ਼ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਨਾਮ ਗੁਪਤ ਰੱਖਿਆ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK