ਦਿੜ੍ਹਬਾ ’ਚ 180 ETT ਟੈੱਟ ਪਾਸ ਅਧਿਆਪਕਾਂ ਦੀ ਰੈਲੀ ’ਚ ਹੰਗਾਮਾ; ਪਿੰਡ ਕੌਰੀਆਂ ਦੇ AAP ਸਰਪੰਚ ਨੇ ਰੈਲੀ ਕਰਨ ਤੋਂ ਰੋਕਿਆ
ਸੰਗਰੂਰ ਜ਼ਿਲ੍ਹੇ ਦੇ ਪਿੰਡ ਕੌਰੀਆਂ ਵਿੱਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ 180 ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਰੋਸ ਰੈਲੀ ਲਈ ਪਹੁੰਚੇ। ਪਰ ਇਸ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਰੋਕ ਦਿੱਤਾ ਗਿਆ। ਜਿਸ ਤੋਂ ਬਾਅਦ ਅਧਿਆਪਕ ਸਰਪੰਚ ’ਤੇ ਭੜਕ ਗਏ। ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਣਪੂਰਨ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਿਕ 180 ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ ਪਿੰਡ-ਪਿੰਡ ’ਚ ਪਹੁੰਚ ਕੇ ਰੈਲੀਆਂ ਕਰ ਰਹੇ ਹਨ ਇਸੇ ਤਹਿਤ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ’ਚ ਯੁੱਧ ਵਿੱਤ ਮੰਤਰੀ ਵਿਰੁੱਧ ਮੁਹਿੰਮ ਸ਼ੁਰੂ ਕਰਨੀ ਸੀ। ਪਰ ਇਸ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸਰਪੰਚ ਵੱਲੋਂ ਗੇਟ ਨੂੰ ਬੰਦ ਕਰਕੇ ਅਧਿਆਪਕਾਂ ਨੂੰ ਰੈਲੀ ਕਰਨ ਤੋਂ ਰੋਕਿਆ ਗਿਆ।
ਕਾਬਿਲੇਗੌਰ ਹੈ ਕਿ ਅਧਿਆਪਕ ਯੂਨੀਅਨ ਆਪਣੀਆਂ ਮੰਗਾਂ ਦੇ ਚੱਲਦੇ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕ ਯੂਨੀਅਨ ਨੇ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਹਿੱਸੇ ਵਜੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਵਿਧਾਨ ਸਭਾ ਹਲਕੇ ਵਿੱਚ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ।
ਇਹ ਵੀ ਪੜ੍ਹੋ : ਅੱਜ ਤੋਂ 3 ਦਿਨਾਂ ਦੇ ਪੰਜਾਬ ਦੌਰੇ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
- PTC NEWS