Moga News : ਹਲਕਾ ਨਿਹਾਲ ਸਿੰਘ ਵਾਲਾ 'ਚ ਆਪ ਨੂੰ ਵੱਡਾ ਝਟਕਾ , ਸੀਨੀਅਰ ਆਗੂ ਗੁਰਜੰਟ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ
Moga News : ਹਲਕਾ ਨਿਹਾਲ ਸਿੰਘ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਨਮੁੱਖ ਭਾਰਤੀ ਪੱਤੋਂ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੈਂਕੜੇ ਸਾਥੀਆਂ ਸਮੇਤ ਆਪ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਸਿਰੋਪੇ ਦੇ ਕੇ ਪਾਰਟੀ 'ਚ ਸ਼ਾਮਿਲ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਗੁਰਜੰਟ ਸਿੰਘ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੜ ਪੀੜਤ ਲੋਕਾਂ ਦੀ ਗਰਾਊਂਡ ਜ਼ੀਰੋ ਉੱਤੇ ਜਾ ਕੇ ਮੁਸ਼ਕਿਲਾਂ ਸੁਣ ਦੇ ਅਤੇ ਪੀੜਿਤ ਪਰਿਵਾਰਾਂ ਦੀ ਮਦਦ ਕਰਨ ਤੋਂ ਪ੍ਰਭਾਵਿਤ ਹੋ ਕੇ ਅੱਜ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।
ਸਨਮੁੱਖ ਭਾਰਤੀ ਪੱਤੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਹਰ ਵਰਕਰ ਦੇ ਨਾਲ ਚਟਾਨ ਵਾਂਗ ਖੜ ਕੇ ਮਸਲੇ ਹੱਲ ਕਰਾਂਗੇ। ਉਧਰ ਦੂਸਰੇ ਪਾਸੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਗੁਰਜੰਟ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪੀੜਤਾਂ ਦੀ ਜਾ ਕੇ ਮਦਦ ਕਰਨ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਪ੍ਰਭਾਵਿਤ ਹੋ ਕੇ ਅੱਜ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।
- PTC NEWS