Mon, Mar 27, 2023
Whatsapp

'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ !

Written by  Pardeep Singh -- January 31st 2023 02:49 PM
'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ !

'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ !

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹਾਲਾਂਕਿ ਪੁਲਿਸ ਨੇ ਉਸ ਵਿਅਕਤੀ ਦੀ ਪਛਾਣ ਕਰ ਲਈ ਹੈ। ਪੁਲਿਸ ਮੁਤਾਬਕ ਧਮਕੀ ਦੇਣ ਵਾਲਾ ਵਿਅਕਤੀ ਮੁੰਡਕਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸਦਾ ਨਾਮ ਜੈ ਪ੍ਰਕਾਸ਼ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਮੁਲਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਧਮਕੀ ਦੇਣ ਵਾਲਾ ਮਾਨਸਿਕ ਤੌਰ 'ਤੇ ਬਿਮਾਰ 


 ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਦੇਰ ਰਾਤ ਦਿੱਲੀ ਪੁਲਿਸ ਨੂੰ ਫੋਨ ਕੀਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀ ਦਿੱਤੀ। ਇਸ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਅਤੇ ਦੋਸ਼ੀ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪਤਾ ਲੱਗਾ ਕਿ ਉਹ ਮੁੰਡਕਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਹੋ ਸਕਦਾ ਹੈ ਕਿ ਉਸ ਦੀ ਮਾਨਸਿਕ ਹਾਲਤ ਠੀਕ ਨਾ ਹੋਵੇ। ਫਿਲਹਾਲ ਪੁਲਸ ਦੀ ਟੀਮ ਉਸ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ।

ਸੀਐੱਮ ਕੇਜਰੀਵਾਲ ਨੂੰ 2019 ਵਿੱਚ ਵੀ ਮਿਲੀ ਸੀ ਧਮਕੀ 

ਦੱਸ ਦੇਈਏ ਕਿ  2019 'ਚ ਵੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਕੇਜਰੀਵਾਲ ਦੇ ਦਫ਼ਤਰ ਵਿੱਚ ਇੱਕ ਬੇਨਾਮ ਮੇਲ ਆਈਡੀ ਤੋਂ ਦੋ ਧਮਕੀ ਭਰੇ ਈ-ਮੇਲ ਮਿਲੇ ਹਨ। ਇਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਈਮੇਲ ਤੋਂ ਬਾਅਦ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿੱਚ ਹਲਚਲ ਮਚ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। 

- PTC NEWS

adv-img

Top News view more...

Latest News view more...