Advertisment

'ਆਪ' ਨੇ ਪੀਪੀਏ ਨੂੰ ਸਿਆਸੀ ਮੁੱਦਾ ਬਣਾ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੀਤੀ ਕੋਸ਼ਿਸ਼?

author-image
Jasmeet Singh
New Update
'ਆਪ' ਨੇ ਪੀਪੀਏ ਨੂੰ ਸਿਆਸੀ ਮੁੱਦਾ ਬਣਾ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੀਤੀ ਕੋਸ਼ਿਸ਼?
Advertisment

ਗਗਨਦੀਪ ਸਿੰਘ ਅਹੂਜਾ, 9 ਦਸੰਬਰ: ਪੰਜਾਬ ਵਿੱਚ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਪੀਪੀਏ ਦਾ ਮੁੱਦਾ ਉਠਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਹੁਣ ਇੱਕ ਵੱਖਰਾ ਪੈਂਤੜਾ ਅਖਤਿਆਰ ਕਰ ਲਿਆ ਹੈ, ਜੋ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਹੱਕ ਵਿੱਚ ਭੁਗਤਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ.ਸਿੰਘ ਨੂੰ ਮਿਲ ਕੇ ਸੂਬੇ ਦੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਮੰਗ ਕੀਤੀ ਹੈ। 



ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

Advertisment

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਨਿੱਜੀ ਪਲਾਂਟਾਂ ਨੂੰ ਕੋਲੇ ਦੀ ਸਪਲਾਈ 'ਤੇ ਰਾਇਲਟੀ ਦੀ ਸ਼ਰਤ ਨੂੰ ਰੱਦ ਕਰਨ ਦੀ ਬੇਨਤੀ ਕੀਤੀ। ਬਿਜਲੀ ਮਾਹਿਰਾਂ ਅਨੁਸਾਰ ਪ੍ਰਾਈਵੇਟ ਤਾਪ ਬਿਜਲੀ ਘਰ ਸੂਬੇ ਦੀ ਬਿਜਲੀ ਸੁਰੱਖਿਆ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਸੂਬੇ ਨੂੰ ਘੱਟ ਕੀਮਤ 'ਤੇ ਬਿਜਲੀ ਸਪਲਾਈ ਕਰਦੇ ਆ ਰਹੇ ਹਨ, ਜਿਸ ਕਾਰਨ ਸੂਬਾ ਸਰਕਾਰ ਲਈ ਇਹ ਜ਼ਰੂਰੀ ਬਣ ਗਿਆ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਚੰਗੇ ਅਤੇ ਘੱਟ ਲਾਗਤ ਵਾਲੇ ਕੋਲੇ ਦੀ ਸਪਲਾਈ ਯਕੀਨੀ ਬਣਾਏ। 

ਦੱਸਣਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੀਪੀਏ ਨੂੰ ਵੱਡਾ ਮੁੱਦਾ ਬਣਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਸੂਬੇ ਵਿੱਚ ਸਰਕਾਰ ਬਣਦਿਆਂ ਹੀ ਪੀਪੀਏ ਨੂੰ ਰੱਦ ਕਰ ਦਿੱਤਾ ਜਾਵੇਗਾ। ਪੀਐਸਪੀਸੀਐਲ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਾਵਰ ਕਾਮ ਨੇ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਤੋਂ ਬਾਹਰਲੇ ਸਰੋਤਾਂ ਤੋਂ 5.28 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਹੈ।

ਹਾਲਾਂਕਿ ਪੀਐਸਪੀਐਸਐਲ ਨੂੰ ਗੁਰੂ ਹਰਿ ਗੋਬਿੰਦ ਸਿੰਘ ਥਰਮਲ ਪਲਾਂਟ ਤੋਂ 4.36 ਰੁਪਏ ਪ੍ਰਤੀ ਯੂਨਿਟ, ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਤੋਂ 4.60 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਪਲਾਂਟਾਂ ਵਿੱਚੋਂ ਨਾਭਾ ਪਾਵਰ ਲਿਮਟਿਡ ਤੋਂ 3.09 ਰੁਪਏ ਪ੍ਰਤੀ ਯੂਨਿਟ, ਤਲਵੰਡੀ ਸਾਬੋ ਤੋਂ 3.96 ਰੁਪਏ ਪ੍ਰਤੀ ਯੂਨਿਟ ਅਤੇ ਜੀਵੀਕੇ ਪਲਾਂਟ ਤੋਂ 4.16 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮਿਲਦੀ ਹੈ।



ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ; ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ

ਬਿਜਲੀ ਮਾਹਿਰਾਂ ਅਨੁਸਾਰ ਪੀਪੀਏ ਨੂੰ ਸਿਆਸੀ ਮੁੱਦਾ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਕਿਉਂਕਿ ਪ੍ਰਾਈਵੇਟ ਥਰਮਲ ਵਾਰ-ਵਾਰ ਰਾਜ ਨੂੰ ਸਭ ਤੋਂ ਘੱਟ ਕੀਮਤ ਵਾਲੀ ਬਿਜਲੀ ਪ੍ਰਦਾਨ ਕਰ ਰਹੇ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਉਨ੍ਹਾਂ ਪ੍ਰਤੀ ਆਪਣਾ ਰੁਖ ਬਦਲ 

- PTC NEWS
bhagwant-mann union-power-minister rail-sea-rail
Advertisment

Stay updated with the latest news headlines.

Follow us:
Advertisment