Khem Karan News : ਖੇਮਕਰਨ ਦੇ ਭਿੱਖੀਵਿੰਡ ‘ਚ ਨਾਮਜ਼ਦਗੀਆਂ ਭਰਨ ਦੌਰਾਨ ਹੰਗਾਮਾ , ‘ਆਪ’ ਵਰਕਰਾਂ ‘ਤੇ ਲੱਗੇ ਗੁੰਡਾਗਰਦੀ ਦੇ ਇਲਜ਼ਾਮ
Khem Karan News : ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜਦਗੀਆਂ ਦਾਖਲ ਕਰਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਬਲਾਕ ਸੰਮਤੀ ਚੋਣਾਂ ਦੀਆਂ ਫਾਈਲਾਂ ਭਰਨ ਸਮੇਂ ਹਲਕਾ ਖੇਮਕਰਨ ਦੇ ਭਿੱਖੀਵਿੰਡ ‘ਚ ਕਾਂਗਰਸੀ ਉਮੀਦਵਾਰਾਂ ਵਲੋਂ ਆਮ ਆਦਮੀ ਪਾਰਟੀ 'ਤੇ ਫਾਈਲਾਂ ਪਾੜਨ ਅਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਸ ਸਮੇਂ ਗੱਲਬਾਤ ਕਰਦੇ ਹੋਏ ਬਲਾਕ ਪ੍ਰਧਾਨ ਗੁਰਮੁਖ ਸਿੰਘ ਸਾਂਡਪੁਰ ,ਬਲਾਕ ਸੰਮਤੀ ਉਮੀਦਵਾਰ ਕਰਮਵੀਰ ਸਿੰਘ ਬੈਂਕਾ, ਬਲਾਕ ਸੰਮਤੀ ਉਮੀਦਵਾਰ ਗੁਰਮੇਜ ਸਿੰਘ ਘੁਰਕਵਿੰਡ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਵਾਲਿਆਂ ਵੱਲੋਂ ਨਕਾਬਪੋਸ਼ ਲੋਕਾਂ ਨੂੰ ਨਾਲ ਲੈ ਕੇ ਕਾਂਗਰਸੀ ਉਮੀਦਵਾਰਾਂ ਦੀਆਂ ਫਾਈਲਾਂ ਪਾੜੀਆਂ ਗਈਆਂ ਹਨ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਉਹਨਾਂ ਚੋਣ ਕਮਿਸ਼ਨ ਪਾਸੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਕਾਂਗਰਸ ਤੇ ਅਕਾਲੀ ਵਰਕਰਾਂ ਵਲੋਂ ਨਾਰੇਬਾਜ਼ੀ ਕਰਕੇ ਵਿਰੋਧ ਜਤਾਇਆ ਗਿਆ ਹੈ। ਆਪ’ ਵਰਕਰਾਂ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਗੁੰਡਿਆਂ ਦੇ ਰੂਪ 'ਚ ਆਏ ਨਕਾਬ ਪੋਸ਼ਾਂ ਵੱਲੋਂ ਸਾਡੇ ਉਮੀਦਵਾਰਾਂ ਦੀਆਂ ਫਾਈਲਾਂ ਪਾੜੀਆਂ ਗਈਆਂ ਹਨ, ਜੋ ਕਿ ਸਰਾਸਰ ਆਮ ਆਦਮੀ ਪਾਰਟੀ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਬਲਾਕ ਸੰਮਤੀ ਮੈਂਬਰਾਂ ਦੇ ਕਾਗਜ਼ ਜਮਾ ਕਰਾਉਣ ਲਈ ਬਲਾਕ ਦਫ਼ਤਰ ਭਿੱਖੀਵਿੰਡ ਪਹੁੰਚੇ ਸਨ ਤਾਂ ਨਾਮਜ਼ਦਗੀਆਂ ਭਰਨ ਦੌਰਾਨ ਹੰਗਾਮਾ ਹੋਇਆ ਹੈ। ਹੰਗਾਮੇ ਦੌਰਾਨ ਸਿਕਿਉਰਟੀ ਨੇ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਅੱਗੇ ਭੇਜ ਦਿੱਤਾ ਸੀ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਭਰਨ ਤੋਂ ਰੋਕਿਆ ਜਾ ਰਿਹਾ ਹੈ।
ਵਲਟੋਹਾ ਨੇ ਕਿਹਾ ਕਿ ਵਿਧਾਇਕ ਸਰਵਨ ਸਿੰਘ ਧੁੰਨ ਦੇ ਇਸ਼ਾਰੇ ‘ਤੇ ਪੁਲਿਸ ਵੀ ਆਪ ਵਰਕਰਾਂ ਨਾਲ ਰਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਡਰਨ ਵਾਲੇ ਨਹੀਂ ਹਨ।
- PTC NEWS