Kapurthala 'ਚ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ ,ਐਂਬੂਲੈਂਸ ਦੀ ਗੱਡੀ ਨਾਲ ਟੱਕਰ , ਡਰਾਈਵਰ ਦੀ ਮੌਤ
Kapurthala Road Accident : ਕਪੂਰਥਲਾ ਜ਼ਿਲ੍ਹੇ ਦੇ ਢਿਲਵਾਂ ਹਾਈਵੇਅ 'ਤੇ (Kapurthala Road Accident ) ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ਵਿੱਚ ਐਂਬੂਲੈਂਸ ਡਰਾਈਵਰ ਨਰਿੰਦਰ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਐਂਬੂਲੈਂਸ ਦੀ ਇੱਕ ਅਣਪਛਾਤੇ ਵਾਹਨ ਨਾਲ ਟੱਕਰ ਹੋਣ ਤੋਂ ਬਾਅਦ ਵਾਪਰਿਆ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਨਰਿੰਦਰ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਅੰਮ੍ਰਿਤਸਰ ਇੱਕ ਮਰੀਜ਼ ਨੂੰ ਲੈਣ ਲਈ ਐਂਬੂਲੈਂਸ ਲੈ ਕੇ ਗਿਆ ਸੀ। ਵਾਪਸ ਆਉਂਦੇ ਸਮੇਂ ਢਿਲਵਾਂ ਨੇੜੇ ਹਾਈਵੇਅ 'ਤੇ ਐਂਬੂਲੈਂਸ ਕਿਸੇ ਹੋਰ ਵਾਹਨ ਨਾਲ ਟਕਰਾ ਗਈ।ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਟੀਮ ਨੇ ਗੰਭੀਰ ਜ਼ਖਮੀ ਨਰਿੰਦਰ ਸਿੰਘ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਢਿਲਵਾਂ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਢਿਲਵਾਂ ਪੁਲਿਸ ਸਟੇਸ਼ਨ ਦੇ ਐਸਐਚਓ ਦਲਵਿੰਦਰ ਜੀਤ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਜਾਰੀ ਹੈ। ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਡਰਾਈਵਰ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
- PTC NEWS