Wed, Feb 1, 2023
Whatsapp

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਗ੍ਰਿਫ਼ਤਾਰ

Written by  Pardeep Singh -- December 03rd 2022 01:48 PM
ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਗ੍ਰਿਫ਼ਤਾਰ

ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਗ੍ਰਿਫ਼ਤਾਰ

ਰੂਪਨਗਰ: ਹਥਿਆਰਾਂ ਦੀ ਸਪਲਾਈ ਅਤੇ ਨਸ਼ਾ ਤਸਕਰੀ ਕਰਨ ਵਾਲਾ ਗੈਂਗਸਟਰ ਪਵਿੱਤਰ ਸਿੰਘ ਦਾ ਸਾਥੀ ਭਾਰਤ ਭੂਸ਼ਨ ਪੰਮੀ ਨੂੰ 4 ਪਿਸਟਲ ਤੇ 34 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਗ੍ਰਿਫਤਾਰ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ SSP ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮਾਂ ਦੀ ਹਰ ਗਤੀਵਿਧੀ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਇੰਚਾਰਜ ਸੀ.ਆਈ.ਏ. ਸਤਨਾਮ ਸਿੰਘ ਰੂਪਨਗਰ ਦੀ ਟੀਮ ਨੇ ਭਾਰਤ ਭੂਸ਼ਨ ਪੰਮੀ ਵਾਸੀ ਵਾਰਡ ਨੰਬਰ 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਜੋ ਮੁਲਜ਼ਮ ਭਗੌੜੇ ਗੈਂਗਸਟਰ ਪਵਿੱਤਰ ਸਿੰਘ ਵਾਸੀ ਪਿੰਡ ਚੌੜਾ ਜਿਲ੍ਹਾ ਗੁਰਦਾਸਪੁਰ, ਹਾਲ ਵਾਸੀ ਕੈਲੋਫੋਰਨੀਆ  ਦਾ ਸਾਥੀ ਹੈ। 


ਐਸ.ਐਸ.ਪੀ ਨੇ ਦੱਸਿਆ ਕਿ ਮੁਲਜ਼ਮ ਭਾਰਤ ਭੂਸ਼ਨ ਪੰਮੀ ਕੋਲੋਂ .32 ਬੋਰ ਦੇ 3 ਪਿਸਟਲ, 1 ਇੰਪੋਰਟਡ ਪਿਸਟਲ ਅਤੇ 34 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਨੰਬਰ 229 ਮਿਤੀ 02.12 2022 ਅ/ਧ 25-54-59 ਆਰਮ ਐਕਟ ਥਾਣਾ ਸਿਟੀ ਰੂਪਨਗਰ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾ ਵੀ  NDPS ਐਕਟ ਦੇ ਮਾਮਲੇ ਅਹਿਮਦਗੜ੍ਹ ਅਤੇ ਲੁਧਿਆਣਾ ਵਿਖੇ ਦਰਜ ਹਨ ਜਿਸ ਉਪਰੰਤ ਨਸ਼ਿਆਂ ਦੀ ਤਸਕਰੀ ਸਮੇਤ ਭਾਰਤ ਭੂਸ਼ਨ ਪੰਮੀ ਨੇ ਹਥਿਆਰਾਂ ਦੀ ਸਪਲਾਈ ਵੀ ਸ਼ੁਰੂ ਕਰ ਦਿੱਤੀ ਸੀ। ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ। ਮੁਕਦਮਾਂ ਦੀ ਤਫਤੀਸ਼ ਜਾਰੀ ਹੈ ।

- PTC NEWS

adv-img

Top News view more...

Latest News view more...