Patiala Murder News : ਦੋਸਤ ਬਣਿਆ ਦੋਸਤ ਦਾ ਜਾਨੀ ਦੁਸ਼ਮਣ ; ਨਾਲ ਬੈਠ ਕੇ ਪੀ ਰਹੇ ਸੀ ਸ਼ਰਾਬ, ਦੂਜੇ ਨੇ ਚਲਾ ਦਿੱਤੀਆਂ ਗੋਲੀਆਂ
Patiala Murder News : ਪਟਿਆਲਾ ’ਚ ਉਸ ਸਮੇਂ ਦੋਸਤ ਦੋਸਤ ਦਾ ਦੁਸ਼ਮਣ ਬਣ ਗਿਆ ਜਦੋਂ ਸ਼ਰਾਬ ਦੇ ਨਸ਼ੇ ’ਚ ਇੱਕ ਨੇ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇੱਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਵੀਰਵਾਰ ਦੇਰ ਰਾਤ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇੱਕ ਦਫ਼ਤਰ ’ਚ ਵਾਪਰੀ।
ਦੱਸ ਦਈਏ ਕਿ ਮੁਲਜ਼ਮ ਘਟਨਾ ਤੋਂ ਬਾਅਦ ਹਥਿਆਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਰਾਜਿੰਦਰ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਮਹਿੰਦਰ ਸਿੰਘ ਉਰਫ਼ ਮਾਮਾ ਵਜੋਂ ਹੋਈ ਹੈ।
ਮੌਕੇ 'ਤੇ ਪਹੁੰਚੇ ਡੀਐਸਪੀ ਸਿਟੀ 1 ਸਤਨਾਮ ਸਿੰਘ ਨੇ ਦੱਸਿਆ ਕਿ ਮਹਿੰਦਰ ਸਿੰਘ ਉਰਫ਼ ਮਾਮਾ ਬੱਸ ਸਟੈਂਡ ਨੇੜੇ ਦਫ਼ਤਰ ਵਿੱਚ ਆਪਣੇ ਕਿਸੇ ਜਾਣਕਾਰ ਨਾਲ ਬੈਠਾ ਸੀ। ਦੋਵੇਂ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਮਹਿੰਦਰ ਸਿੰਘ 'ਤੇ ਤਿੰਨ ਗੋਲੀਆਂ ਚਲਾਈਆਂ, ਜੋ ਉਸਦੇ ਸਿਰ ਅਤੇ ਛਾਤੀ 'ਤੇ ਲੱਗੀਆਂ। ਗੋਲੀ ਲੱਗਣ ਕਾਰਨ ਮਹਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
- PTC NEWS