Tue, Jun 6, 2023
Whatsapp

Drishtii Garewal: ਇਸ ਅਦਾਕਾਰਾ ਦੇ ਘਰ ਹੋਇਆ ਧੀ ਦਾ ਜਨਮ, ਤੁਸੀਂ ਵੀ ਦੇਖੋ ਤਸਵੀਰਾਂ

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਧੀ ਨੇ ਜਨਮ ਲਿਆ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

Written by  Aarti -- May 24th 2023 05:52 PM
Drishtii Garewal: ਇਸ ਅਦਾਕਾਰਾ ਦੇ ਘਰ ਹੋਇਆ ਧੀ ਦਾ ਜਨਮ, ਤੁਸੀਂ ਵੀ ਦੇਖੋ ਤਸਵੀਰਾਂ

Drishtii Garewal: ਇਸ ਅਦਾਕਾਰਾ ਦੇ ਘਰ ਹੋਇਆ ਧੀ ਦਾ ਜਨਮ, ਤੁਸੀਂ ਵੀ ਦੇਖੋ ਤਸਵੀਰਾਂ

Drishtii Garewal: ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਧੀ ਨੇ ਜਨਮ ਲਿਆ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਤਸਵੀਰਾਂ ’ਚ ਤੁਸੀਂ ਦੇਖ ਸਕਦੇ ਹੋ ਕਿ ਬੱਚੇ ਦੇ ਹੱਥ ਨਜ਼ਰ ਆ ਰਹੇ ਹਨ। ਪ੍ਰੰਸ਼ਸ਼ਕਾਂ ਵੱਲੋਂ ਬੱਚੀ ਨੂੰ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੀ ਧੀ ਦੇ ਜਨਮ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ। ਉੱਥੇ ਹੀ ਕਈ ਅਦਾਕਾਰ ਅਤੇ ਅਦਾਕਾਰਾਂ ਵੱਲੋਂ ਵੀ ਅਦਾਕਾਰਾ ਨੂੰ ਵਧਾਈਆਂ ਭੇਜੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਬੱਚੀ ਦੇ ਜਨਮ ਤੋਂ ਬਾਅਦ ਪਰਿਵਾਰ ਪੱਬਾਂ ਭਾਰ ਹੈ। 


ਕਾਬਿਲੇਗੌਰ ਹੈ ਕਿ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਕੁਝ ਦਿਨ ਪਹਿਲਾਂ ਹੀ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸੀ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਬੇਹੱਦ ਖੂਬਸੂਰਤ ਨਜਰ ਆ ਰਹੀ ਸੀ। 

- PTC NEWS

adv-img

Top News view more...

Latest News view more...