Tue, Feb 3, 2026
Whatsapp

CM ਭਗਵੰਤ ਮਾਨ ਦੇ ਟਵੀਟ 'ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ ਪਲਟਵਾਰ

Bikram Singh Majithia News : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਬਿਨ੍ਹਾਂ ਨਾਮ ਲਏ "ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ , ਅਦਾਲਤਾਂ ਦਾ ਓਥੇ ਰੱਬ ਰਾਖਾ ,ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ" ਸਬੰਧੀ ਕਸੇ ਤੰਜ ਸਬੰਧੀ ਕੀਤੀ ਸਾਂਝੀ ਪੋਸਟ 'ਤੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ

Reported by:  PTC News Desk  Edited by:  Shanker Badra -- February 03rd 2026 12:11 PM
CM ਭਗਵੰਤ ਮਾਨ ਦੇ ਟਵੀਟ 'ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ ਪਲਟਵਾਰ

CM ਭਗਵੰਤ ਮਾਨ ਦੇ ਟਵੀਟ 'ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕੀਤਾ ਪਲਟਵਾਰ

Bikram Singh Majithia News : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਬਿਨ੍ਹਾਂ ਨਾਮ ਲਏ "ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ , ਅਦਾਲਤਾਂ ਦਾ ਓਥੇ ਰੱਬ ਰਾਖਾ ,ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ" ਸਬੰਧੀ ਕਸੇ ਤੰਜ ਸਬੰਧੀ ਕੀਤੀ ਸਾਂਝੀ ਪੋਸਟ 'ਤੇ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਬੁਖਲਾਹਟ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਵੱਲੋਂ ਇਹ ਪੋਸਟ ਸਾਂਝੀ ਕੀਤੀ ਗਈ ,ਉੱਥੇ ਹੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਸਰਕਾਰ ਕੋਲ ਪੁਖਤਾ ਸਬੂਤ ਹਨ ਤੇ ਬਿਕਰਮ ਮਜੀਠੀਆ ਨੂੰ ਸਜ਼ਾ ਹੋਵੇਗੀ ਕੀ ਤੇ ਉਹ ਨਹੀਂ ਜੱਜ ਬਣ ਗਏ ?


ਉਹਨਾਂ ਕਿਹਾ ਕਿ ਸਜ਼ਾ ਕੀ ਹੋਵੇਗੀ, ਕਿੰਨੀ ਹੋਵੇਗੀ ਇਹ  ਮਾਨਯੋਗ ਅਦਾਲਤਾਂ ਨੇ ਦੇਖਣਾ ਹੈ ਪ੍ਰੰਤੂ ਤੁਸੀਂ ਯੂਡੀਸ਼ੀਅਲੀ ਤੇ ਇਨਵੈਸਟੀਗੇਟਰ ਖੁਦ ਹੀ ਬਣ ਗਏ ਹੋ। ਐਡਵੋਕੇਟ ਧਾਰਨੀ ਨੇ ਮੁੱਖ ਮੰਤਰੀ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਛੱਡ ਕੇ ਨਿਤ ਬਾਹਰਲੇ ਸੂਬਿਆਂ ਨੂੰ ਤੁਰੇ ਰਹਿਣਾ ਇਹ ਵੀ ਕਿਸੇ ਤਰ੍ਹਾਂ ਜਾਇਜ ਨਹੀਂ ਜਦੋਂਕਿ ਪੰਜਾਬ ਵਿੱਚ ਬਦਲਾਖੋਰੀ ਦੀ ਰਾਜਨੀਤੀ ਹੀ ਕੀਤੀ ਜਾਂਦੀ ਰਹੀ ਹੈ। 

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ 'ਤੇ ਅਰਸ਼ਦੀਪ ਸਿੰਘ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਮਜੀਠੀਆ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਉਤਸ਼ਾਹਿਤ ਹਨ। ਨਾਭਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋ ਗਏ ਹਨ। ਰਿਹਾਈ ਤੋਂ ਬਾਅਦ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਜੇਲ੍ਹ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਮਜੀਠੀਆ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ ਸੱਤ ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਬੰਦ ਸਨ। 


- PTC NEWS

Top News view more...

Latest News view more...

PTC NETWORK
PTC NETWORK