Thu, Aug 13, 2026
Whatsapp

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

Sukhbir Singh Badal : ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- August 13th 2026 03:34 PM -- Updated: August 13th 2026 03:46 PM
ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

Sukhbir Singh Badalਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder singh Dhami) ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ, ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

Sukhbir Singh Badal Attack : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ; ਹਸਪਤਾਲ 'ਚ ਭਰਤੀ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ... Ambala 'ਚ ਸਿੱਖ ਸੰਗਤ 'ਤੇ ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ; ਗੁਰਸਿਮਰਨ ਸਿੰਘ ਮੰਡ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਹੰਗਾਮਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK