Fri, Jun 12, 2026
Whatsapp

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ।

Reported by:  PTC News Desk  Edited by:  Amritpal Singh -- June 12th 2026 12:01 PM
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ- ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੈ ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK