Thu, Apr 9, 2026
Whatsapp

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Kartarpur Corridor : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ।

Reported by:  PTC News Desk  Edited by:  KRISHAN KUMAR SHARMA -- April 09th 2026 04:24 PM -- Updated: April 09th 2026 04:25 PM
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ (SGPC) ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ।


ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।

ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਆਦਿ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK