Fri, Apr 19, 2024
Whatsapp

SGPC : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਉਪਰ ਕੀਤੇ ਜਾ ਰਹੇ ਕਬਜ਼ਿਆਂ ਦੀ ਕੀਤੀ ਨਿਖੇਧੀ

Written by  Ravinder Singh -- March 03rd 2023 04:37 PM
SGPC : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਉਪਰ ਕੀਤੇ ਜਾ ਰਹੇ ਕਬਜ਼ਿਆਂ ਦੀ ਕੀਤੀ ਨਿਖੇਧੀ

SGPC : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰਾਂ ਉਪਰ ਕੀਤੇ ਜਾ ਰਹੇ ਕਬਜ਼ਿਆਂ ਦੀ ਕੀਤੀ ਨਿਖੇਧੀ

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਭਾਈਚਾਰੇ ਨੂੰ ਵਿਚਾਰਕ ਮਤਭੇਦ ਤੋਂ ਉਪਰ ਉਠ ਕੇ ਇਕਸੁਰਤਾ ਨਾਲ ਸਖ਼ਤ ਸਟੈਂਡ ਲੈਣ ਦੀ ਹਮਾਇਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਇਲਾਵਾ  90 ਮੈਂਬਰਾਂ ਨੇ ਸ਼ਮੂਲੀਅਤ ਕੀਤੀ।



ਉਨ੍ਹਾਂ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਉਤੇ ਭਾਵੇਂ ਸੁਪਰੀਮ ਕੋਰਟ ਵਿਚ ਐਸਜੀਪੀਸੀ ਦੇ ਉਲਟ ਫੈਸਲਾ ਆਇਆ ਹੈ ਪਰ ਸਿਖਰਲੀ ਅਦਾਲਤ ਦੇ ਫ਼ੈਸਲੇ ਮਗਰੋਂ ਪਾਰਲੀਮੈਂਟ ਇਸ ਫ਼ੈਸਲਾ ਨੂੰ ਬਦਲਣ ਦੇ ਸਮਰਥ ਹੈ।  ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ 12 ਮੈਂਬਰ ਅੱਜ ਵੀ ਉਨ੍ਹਾਂ ਦੇ ਹੱਕ ਵਿਚ ਹਨ। ਇਸ ਸਬੰਧੀ ਸਮੁੱਚੇ ਤੌਰ ਉਤੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਵਿਚ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਕਾਇਮਪੁਰਾ ਅਤੇ ਅਵਤਾਰ ਸਿੰਘ ਰੀਆ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਨਵੀਂ ਚੁਣੀ ਗਈ ਕਮੇਟੀ ਲੋਕਾਂ ਵੱਲੋਂ ਚੁਣੀ ਗਈ ਹੈ ਨਾ ਕਿ ਸਰਕਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਦੀ ਪਰਵਾਹ ਨਾ ਕੀਤੇ ਬਿਨਾਂ ਗਲਤ ਗੁਰੂ ਘਰ ਹਥਿਆਏ ਜਾ ਰਹੇ ਹਨ। ਘੱਟ ਗਿਣਤੀ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਨਵੀਂ ਬਣਾਈ ਗਈ ਕਮੇਟੀ ਦੇ ਸਾਰੇ ਮੈਂਬਰ ਪੂਰੇ ਦੇਸ਼ ਦਾ ਦੌਰਾ ਕਰਕੇ ਸਿਆਸੀ ਧਿਰਾਂ ਤੇ ਐਮਪੀਜ਼ ਨਾਲ ਮੁਲਾਕਾਤ ਕਰਨਗੇ। ਜੇ ਫਿਰ ਵੀ ਮਸਲੇ ਹੱਲ ਨਾ ਕੀਤੇ ਗਏ ਤਾਂ ਵੱਡਾ ਇਕੱਠ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਵਿਚ ਹਥਿਆਏ ਜਾ ਰਹੇ ਗੁਰਦੁਆਰਾ ਸਾਹਿਬਾਨ ਨੂੰ ਲੈ ਕਿ ਸਖ਼ਤ ਨਿਖੇਧੀ ਕੀਤੀ।

ਇਸ ਸਬੰਧੀ ਗੁਰਦੁਆਰਾ ਸਾਹਿਬ ਉਤੇ ਕੀਤੇ ਜਾ ਰਹੇ ਜ਼ਬਰੀ ਕਬਜ਼ਿਆਂ ਉਤੇ ਡੂੰਘੀਆਂ ਵਿਚਾਰ ਕੀਤੀਆਂ ਗਈਆਂ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਗੁਰਮਤਿ ਦੀ ਉਲੰਘਣਾ ਕੀਤੀ ਗਈ ਹੈ। 

ਇਹ ਵੀ ਪੜ੍ਹੋ : Punjab Budget Session : ਬਜਟ ਸੈਸ਼ਨ 'ਚ ਰਾਜਪਾਲ ਦੇ ਭਾਸ਼ਣ ਦਰਮਿਆਨ ਕਾਂਗਰਸੀ ਵਿਧਾਇਕਾਂ ਵੱਲੋਂ ਹੰਗਾਮਾ 

ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਬਜਟ ਇਜਲਾਸ ਵਿਚ ਹਰਿਆਣਾ ਲਈ ਕੋਈ ਬਜਟ ਨਹੀਂ ਰੱਖਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅਜਨਾਲਾ ਘਟਨਾ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਕਮੇਟੀ ਦੀ ਪਲੇਠੀ ਮੀਟਿੰਗ 6 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗੀ।

- PTC NEWS

adv-img

Top News view more...

Latest News view more...