ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ’ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕੀਤੀ ਹੈ ਅਤੇ ਆਸ ਹੈ ਕਿ ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।
- PTC NEWS