Mon, May 11, 2026
Whatsapp

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

SGPC : ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਮੇਲ ਸਿੰਘ ਟੌਹੜਾ ਇੱਕ ਪੰਥਕ ਪਰਿਵਾਰ ਵਿਚੋਂ ਸਨ ਜਿਨ੍ਹਾਂ ਨੇ ਸਮਾਜ ਲਈ ਵੱਡੀਆਂ ਸੇਵਾਵਾਂ ਕੀਤੀਆਂ। ਸ. ਹਰਮੇਲ ਸਿੰਘ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।

Reported by:  PTC News Desk  Edited by:  KRISHAN KUMAR SHARMA -- September 21st 2025 08:12 PM
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

SGPC on Harmel Singh Tohra Death : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਮੇਲ ਸਿੰਘ ਟੌਹੜਾ ਇੱਕ ਪੰਥਕ ਪਰਿਵਾਰ ਵਿਚੋਂ ਸਨ ਜਿਨ੍ਹਾਂ ਨੇ ਸਮਾਜ ਲਈ ਵੱਡੀਆਂ ਸੇਵਾਵਾਂ ਕੀਤੀਆਂ। ਉਹ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਦੇ ਪਤੀ ਸਨ। ਸ. ਹਰਮੇਲ ਸਿੰਘ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

- PTC NEWS

Top News view more...

Latest News view more...

PTC NETWORK
PTC NETWORK