Mon, Apr 20, 2026
Whatsapp

ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਉਦਘਾਟਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ।

Reported by:  PTC News Desk  Edited by:  KRISHAN KUMAR SHARMA -- April 20th 2026 01:16 PM -- Updated: April 20th 2026 01:17 PM
ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਉਦਘਾਟਨ

ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਉਦਘਾਟਨ

SGPC Printing Press : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਰਾਹੀਂ ਛਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।


ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਇੰਚਾਰਜ ਓਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸੰਦੀਪ ਸਿੰਘ, ਇੰਚਾਰਜ ਮਲਕੀਤ ਸਿੰਘ, ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦੇ ਮੈਨੇਜਰ ਹਰਮਿੰਦਰ ਸਿੰਘ ਮਾਹੀਆ, ਜੇਈ ਸ਼ਮਸ਼ੇਰ ਸਿੰਘ ਅਤੇ ਹੋਰ ਮੌਜੂਦ ਸਨ।

- PTC NEWS

Top News view more...

Latest News view more...

PTC NETWORK
PTC NETWORK