Sun, Mar 16, 2025
Whatsapp

CM ਮਾਨ ਤੇ ਕੇਜਰੀਵਾਲ ਸਮੇਤ ਪੰਜਾਬ ਦੇ AG ਨੂੰ ਐਡਵੋਕੇਟ ਜਗਮੋਹਨ ਭੱਟੀ ਨੇ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ

Legal Notice to Punjab CM and Kejriwal : ਭੱਟੀ ਨੇ ਲੀਗਲ ਨੋਟਿਸ ਰਾਹੀਂ ਇਲਜ਼ਾਮ ਲਾਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਕੁਝ ਲਾਅ ਅਫ਼ਸਰਾਂ ਵੱਲੋਂ ਵਿਸ਼ੇਸ਼ ਮਾਰਕ ਕੀਤੇ ਕੇਸਾਂ ਦੇ ਬਦਲੇ ਮੋਟੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਪੈਸ਼ਲ ਮਾਰਕ ਕੀਤੇ ਕੇਸ ਸਿਰਫ਼ ਸਾਡੇ ਅਜ਼ੀਜ਼ਾਂ ਨੂੰ ਦਿੱਤੇ ਜਾ ਰਹੇ ਹਨ।

Reported by:  PTC News Desk  Edited by:  KRISHAN KUMAR SHARMA -- February 14th 2025 03:27 PM -- Updated: February 14th 2025 03:34 PM
CM ਮਾਨ ਤੇ ਕੇਜਰੀਵਾਲ ਸਮੇਤ ਪੰਜਾਬ ਦੇ AG ਨੂੰ ਐਡਵੋਕੇਟ ਜਗਮੋਹਨ ਭੱਟੀ ਨੇ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ

CM ਮਾਨ ਤੇ ਕੇਜਰੀਵਾਲ ਸਮੇਤ ਪੰਜਾਬ ਦੇ AG ਨੂੰ ਐਡਵੋਕੇਟ ਜਗਮੋਹਨ ਭੱਟੀ ਨੇ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ

Legal Notice to Punjab CM and Kejriwal : ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਅਤੇ ਐਡਵੋਕੇਟ ਜਨਰਲ ਪੰਜਾਬ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਭੱਟੀ ਨੇ ਲੀਗਲ ਨੋਟਿਸ ਰਾਹੀਂ ਇਲਜ਼ਾਮ ਲਾਇਆ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ਦੇ ਕੁਝ ਲਾਅ ਅਫ਼ਸਰਾਂ ਵੱਲੋਂ ਵਿਸ਼ੇਸ਼ ਮਾਰਕ ਕੀਤੇ ਕੇਸਾਂ ਦੇ ਬਦਲੇ ਮੋਟੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਪੈਸ਼ਲ ਮਾਰਕ ਕੀਤੇ ਕੇਸ ਸਿਰਫ਼ ਸਾਡੇ ਅਜ਼ੀਜ਼ਾਂ ਨੂੰ ਦਿੱਤੇ ਜਾ ਰਹੇ ਹਨ।

ਸਰਕਾਰੀ ਖਜ਼ਾਨੇ ਨੂੰ ਲਾਇਆ ਜਾ ਰਿਹਾ ਚੂਨਾ : ਭੱਟੀ


ਭੱਟੀ ਨੇ ਕਿਹਾ ਕਿ ਇਹ ਵਿਵਸਥਾ ਪਿਛਲੇ ਸਾਲ ਮਾਰਚ ਵਿੱਚ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋ ਰਿਹਾ ਹੈ। ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਿਹਾ ਪੰਜਾਬ ਇਸ ਤਰ੍ਹਾਂ ਦੀ ਨੀਤੀ ਕਾਰਨ ਪੈਸਾ ਬਰਬਾਦ ਕਰ ਰਿਹਾ ਹੈ।

ਭੱਟੀ ਨੇ ਕਿਹਾ ਕਿ ਇਨ੍ਹਾਂ ਲਾਅ ਅਫਸਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਇਹ ਫੀਸ ਉਨ੍ਹਾਂ ਦੀ ਤਨਖਾਹ ਤੋਂ ਵੱਖਰੀ ਅਦਾ ਕੀਤੀ ਜਾ ਰਹੀ ਹੈ ਜਾਂ ਇਸ ਵਿੱਚ ਸ਼ਾਮਲ ਹੈ। ਇਸ ਲਈ ਉਨ੍ਹਾਂ ਨੇ ਆਪਣੇ ਕਾਨੂੰਨੀ ਨੋਟਿਸ 'ਚ 7 ਦਿਨਾਂ ਦੇ ਅੰਦਰ ਇਸ ਵਿਵਸਥਾ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ, ਜੇਕਰ ਸਰਕਾਰ ਨੇ 7 ਦਿਨਾਂ ਦੇ ਅੰਦਰ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਹ ਇਸ ਪੂਰੇ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕਰਨਗੇ।

ਨੋਟਿਸ 'ਤੇ ਏਜੀ ਪੰਜਾਬ ਨੇ ਕੀ ਕਿਹਾ ?

ਇਸ ਕਾਨੂੰਨੀ ਨੋਟਿਸ 'ਤੇ ਜਦੋਂ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਨੀਤੀ 2017 ਤੋਂ ਪਿਛਲੀ ਸਰਕਾਰ ਦੇ ਸਮੇਂ ਦੀ ਹੈ, ਇਸ ਨੂੰ ਪਿਛਲੇ ਸਾਲ ਮਾਰਚ ਮਹੀਨੇ 'ਚ ਹੀ ਸੋਧਿਆ ਗਿਆ ਹੈ | ਪਹਿਲਾਂ ਪੈਨਲ ਦਾ ਫੈਸਲਾ ਹੁੰਦਾ ਸੀ, ਪਰ ਹੁਣ ਪੈਨਲ ਦੀ ਥਾਂ ਸਰਕਾਰ ਤੈਅ ਕਰਦੀ ਹੈ ਕਿ ਕਿਸ ਕੇਸ ਵਿੱਚ ਕਿਹੜੇ ਵਕੀਲ ਦੀਆਂ ਸੇਵਾਵਾਂ ਲਈਆਂ ਜਾਣ। ਜਿੱਥੋਂ ਤੱਕ ਐਡਵੋਕੇਟ ਜਗਮੋਹਨ ਸਿੰਘ ਭੱਟੀ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਦਾ ਸਬੰਧ ਹੈ, ਅਸੀਂ ਇਸ ਨੋਟਿਸ ਨੂੰ ਦੇਖ ਰਹੇ ਹਾਂ ਅਤੇ ਉਸ ਤੋਂ ਬਾਅਦ ਹੀ ਜਵਾਬ ਦੇਵਾਂਗੇ।

- PTC NEWS

Top News view more...

Latest News view more...

PTC NETWORK