Sun, Aug 9, 2026
Whatsapp

Punjab Assembly Election 2027 ਤੋਂ ਪਹਿਲਾਂ AAP ’ਚ ਲੱਗੀ ਅਸਤੀਫਿਆਂ ਦੀ ਝੜੀ, ਬਲਜਿੰਦਰ ਸਿੰਘ ਥਾਂਦੇ ਮਗਰੋਂ ਇਨ੍ਹਾਂ ਆਗੂਆਂ ਨੇ ਵੀ ਦਿੱਤਾ ਅਸਤੀਫਾ

ਮਿਲੀ ਜਾਣਕਾਰੀ ਮੁਤਾਬਿਕ ਰਾਜਾਸਾਂਸੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਔਲਖ ਨੇ ਵੀ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਤੇ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਸ਼ਿਵ ਕੁਮਾਰ ਚੌਗਾਵਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

Reported by:  PTC News Desk  Edited by:  Aarti -- August 09th 2026 02:57 PM
Punjab Assembly Election 2027 ਤੋਂ ਪਹਿਲਾਂ AAP ’ਚ ਲੱਗੀ ਅਸਤੀਫਿਆਂ ਦੀ ਝੜੀ, ਬਲਜਿੰਦਰ ਸਿੰਘ ਥਾਂਦੇ ਮਗਰੋਂ ਇਨ੍ਹਾਂ ਆਗੂਆਂ ਨੇ ਵੀ ਦਿੱਤਾ ਅਸਤੀਫਾ

Punjab Assembly Election 2027 ਤੋਂ ਪਹਿਲਾਂ AAP ’ਚ ਲੱਗੀ ਅਸਤੀਫਿਆਂ ਦੀ ਝੜੀ, ਬਲਜਿੰਦਰ ਸਿੰਘ ਥਾਂਦੇ ਮਗਰੋਂ ਇਨ੍ਹਾਂ ਆਗੂਆਂ ਨੇ ਵੀ ਦਿੱਤਾ ਅਸਤੀਫਾ

Aam Aadmi Party Leader Resign News : ਇੱਕ ਪਾਸੇ ਜਿੱਥੇ ਹਰ ਇੱਕ ਪਾਰਟੀ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ’ਚ ਬਲਜਿੰਦਰ ਸਿੰਘ ਥਾਂਦੇ ਵੱਲੋਂ ਅਸਤੀਫਾ ਦਿੱਤਾ ਗਿਆ। ਇਸ ਮਾਮਲੇ ਨੂੰ ਅਜੇ ਕੁਝ ਹੀ ਸਮਾਂ ਹੋਇਆ ਸੀ ਕਿ ਹਲਕਾ ਰਾਜਾਸਾਂਸੀ ਤੋਂ ਇੱਕ ਤੋਂ ਬਾਅਦ ਇੱਕ ਅਸਤੀਫੇ ਦੀ ਝੜੀ ਲੱਗ ਗਈ। 

ਬਲਵਿੰਦਰ ਥਾਂਦੇ ਮਗਰੋਂ ਹਲਕਾ ਰਾਜਾਸਾਂਸੀ ’ਚ ਲੱਗੀ ਅਸਤੀਫਿਆਂ ਦੀ ਝੜੀ

ਮਿਲੀ ਜਾਣਕਾਰੀ ਮੁਤਾਬਿਕ ਰਾਜਾਸਾਂਸੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਔਲਖ ਨੇ ਵੀ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਤੇ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਸ਼ਿਵ ਕੁਮਾਰ ਚੌਗਾਵਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

ਰਾਜਾਸਾਂਸੀ ਦੇ ਬਲਾਕ ਪ੍ਰਧਾਨ ਦਿਲਬਾਗ ਸਿੰਘ ਔਲਖ ਨੇ ਵੀ ਛੱਡੀ ਪਾਰਟੀ

ਦੱਸ ਦਈਏ ਕਿ ਸ਼ਿਵ ਕੁਮਾਰ ਚੌਗਾਵਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਨਾਲ ਪਾਰਟੀ ਨੂੰ ਗੁਰੂ ਨਗਰੀ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਦਿਲਬਾਗ ਸਿੰਘ ਔਲਖ ਪਿਛਲੇ 14 ਸਾਲਾਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੋਂ ਸੇਵਾ ਨਿਭਾ ਚੁੱਕੇ ਹਨ। 

ਬਲਜਿੰਦਰ ਸਿੰਘ ਥਾਂਦੇ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਹੈ ਅਸਤੀਫਾ

ਕਾਬਿਲੇਗੌਰ ਹੈ ਕਿ ਇਨ੍ਹਾਂ ਤੋਂ ਪਹਿਲਾਂ ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ  ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਪਾਰਟੀ ਵਿਚ ਲੰਬੇ ਸਮੇਂ ਤੋਂ ਸਰਗਰਮ ਰਹੇ ਸਨ ਅਤੇ ਜ਼ਿਲ੍ਹਾ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਸਨ। ਉਨ੍ਹਾਂ ਵਲੋਂ ਅਚਾਨਕ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਖੈਰ ਇਨ੍ਹਾਂ ਦੇ ਅਸਤੀਫੇ ਮਗਰੋਂ ਇਹ ਚਰਚਾ ਬੇਸ਼ਕ ਸ਼ੁਰੂ ਹੋ ਚੁੱਕੀ ਸੀ ਕਿ ਉਨ੍ਹਾਂ ਦੇ ਅਸਤੀਫਾ ਦੇ ਬਾਅਦ ਕਈ ਆਗੂ ਹੋਰ ਪਾਰਟੀ ਨੂੰ ਅਲਵਿਦਾ ਆਖ ਸਕਦੇ ਹਨ ਅਤੇ ਅਜਿਹਾ ਹੋਇਆ ਵੀ। 

ਇਬ ਵੀ ਪੜ੍ਹੋ  : ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ 'ਆਪ' ਤੋਂ ਦਿੱਤਾ ਅਸਤੀਫ਼ਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK