PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਮੀਟਿੰਗ 'ਚ ਲਿਆ ਵੱਡਾ ਫੈਸਲਾ
Sukhbir Singh Badal News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿੱਚ ਆਪਣੇ ਸੀਨੀਅਰ ਆਗੂਆਂ ਦੀ ਮੀਟਿੰਗ ਵਿੱਚ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।
ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਮਾਣ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਆਪਣੇ ਹਾਊਸ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਕੇ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਵੱਲੋਂ ਸਾਰੇ ਰਾਜਾਂ ਦੀਆਂ ਸੀਟਾਂ ਦੇ 50% ਦੇ ਇੱਕਸਾਰ ਵਾਧੇ ਦੇ ਸਦਨ ਦੇ ਫਲੋਰ 'ਤੇ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਲਈ ਰਾਖਵਾਂਕਰਨ ਤੁਰੰਤ ਲਾਗੂ ਕੀਤਾ ਜਾਣਾ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੋ ਮੁੱਦਿਆਂ ਉਤੇ ਚਰਚਾ ਹੋਈ: ਮਹਿਲਾ ਰਾਖਵਾਂਕਰਨ ਬਿੱਲ, ਜਿਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਣਾ ਚਾਹੀਦਾ ਹੈ, ਅਤੇ Delimitation ਬਿੱਲ, ਜਿਸ ਨੂੰ ਜਲਦੀ ਤੋਂ ਜਲਦੀ ਪਾਸ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ Delimitation ਬਿੱਲ ਬਾਰੇ ਗ੍ਰਹਿ ਮੰਤਰੀ ਦੇ ਬਿਆਨ ਦਾ ਸਮਰਥਨ ਕਰਦਾ ਹੈ ਖਾਸ ਕਰਕੇ, ਸਾਰੇ ਰਾਜਾਂ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਦਾ।
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਅੱਜ ਦੀ ਮੀਟਿੰਗ ਵਿੱਚ ਮੌਜੂਦ ਸਨ। ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਇਸ ਮਾਮਲੇ 'ਤੇ ਕੋਈ ਚਰਚਾ ਨਹੀਂ ਹੋਈ।
- PTC NEWS