ਲੁੱਟ-ਖੋਹ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਤਿੰਨ ਮੁਲਜ਼ਮ ਦਬੋਚੇ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਦੇ ਦਿਸ਼ਾ-ਨਿਰਦੇਸ਼ ਉਤੇ ਮਾੜੇ ਅਨਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਚੱਲਦੇ ਥਾਣਾ ਕੰਟੋਨਮੈਂਟ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਪਿਛਲੇ ਦਿਨੀਂ ਸੋਸ਼ਲ ਮੀਡੀਆ ਉਤੇ ਇਕ ਰਾਹਗੀਰ ਨਾਲ ਨੌਜਵਾਨ ਲੁੱਟ ਖੋਹ ਕਰਨ ਦੀ ਵੀਡਿਓ ਕਾਫੀ ਵਾਇਰਲ ਹੋਈ।
ਇਸ ਕਾਰਨ ਥਾਣਾ ਕੰਟੋਨਮੈਂਟ ਦੀ ਪੁਲਿਸ ਹਰਕਤ ਵਿੱਚ ਆਈ ਤੇ ਉਨ੍ਹਾਂ ਵੱਲੋਂ ਉਸ ਰਾਹਗੀਰ ਦੇ ਨਾਲ ਲੁੱਟ ਖੋਹ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਅਧੀਕਾਰੀ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਪੁਤਲੀਘਰ ਵਿਚ ਇਕ ਪਰਵਾਸੀ ਵਿਅਕਤੀ ਨਾਲ ਤਿੰਨ ਨੌਜਵਾਨਾਂ ਵੱਲੋਂ ਲੁੱਟ ਖੋਹ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸਨੌਰੀ ਬੱਸ ਅੱਡੇ 'ਤੇ ਸਥਿਤ ਦਫ਼ਤਰ 'ਚ ਸਖ਼ਸ਼ ਨੇ ਕੀਤੀ ਖ਼ੁਦਕੁਸ਼ੀ, ਜੈਇੰਦਰ ਕੌਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਇਸਦੀ ਵੀਡੀਓ ਵਾਇਰਲ ਹੋਣ ਉਤੇ ਪੁਲਿਸ ਟੀਮ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇਨ੍ਹਾਂ ਦਾ ਤੀਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤੀਜੇ ਸਾਥੀ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਪਹਿਲਾਂ ਵੀ ਕਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਿਲ ਕਰ ਪੁੱਛਗਿੱਛ ਕੀਤੀ ਜਾਵੇਗੀ।
- PTC NEWS