Flood Relief From Centre: ਦੋ ਦਿਨ ਦੇ ਦੌਰੇ ਮਗਰੋਂ ਕੇਂਦਰੀ ਟੀਮ ਨੇ ਪੰਜਾਬ ਸਰਕਾਰ ਨਾਲ ਕੀਤੀ ਮੀਟਿੰਗ, ਇੱਥੇ ਪੜ੍ਹੋ ਪੂਰੀ ਜਾਣਕਾਰੀ
Flood Relief From Centre: ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਟੀਮ ਪੰਜਾਬ ਆਈ। ਇਸ ਦੌਰਾਨ ਕੇਂਦਰੀ ਦੀ ਟੀਮ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੋ ਦਿਨਾਂ ਤੱਕ ਦੌਰਾ ਕੀਤਾ। ਇਸ ਤੋਂ ਬਾਅਦ ਅੱਜ ਤੀਜੇ ਦਿਨ ਕੇਂਦਰੀ ਟੀਮ ਨੇ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਕੀਤੀ।
ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ’ਚ ਪੰਜਾਬ ਦੇ ਕਈ ਵੱਡੇ ਅਧਿਕਾਰੀ ਸ਼ਾਮਲ ਹੋਏ। ਜਿਨ੍ਹਾਂ ਤੋਂ ਜਾਣਕਾਰੀ ਸਾਂਝੀ ਕੀਤੀ ਗਈ। ਨਾਲ ਹੀ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਨੂੰ ਲੈ ਕੇ ਚਰਚਾ ਕੀਤੀ ਗਈ। ਦੱਸ ਦਈਏ ਕਿ ਆਪਣੀ ਅਗਲੀ ਕਾਰਵਾਈ ਦੇ ਲਈ ਕੇਂਦਰੀ ਕਮੇਟੀ ਪੰਜਾਬ ਸਰਕਾਰ ਦੇ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਪੰਜਾਬ ਦੀ ਰਿਪੋਰਟ ਤੋਂ ਬਾਅਦ ਹੀ ਕਮੇਟੀ ਰਿਪੋਰਟ ਬਣਾਏਗੀ ਅਤੇ ਅੱਗੇ ਭੇਜੇਗੀ।
ਦੱਸ ਦਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਲਈ ਸੱਤ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ’ਚ ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਕੇਂਦਰੀ ਗ੍ਰਹਿ ਮੰਤਰਾਲਾ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ ਜਲ ਕਮਿਸ਼ਨ, ਵਿੱਤ ਵਿਭਾਗ ਤੋਂ ਇਲਾਵਾ ਸੜਕ ਮੰਤਰਾਲੇ ਦੇ ਅਧਿਕਾਰੀ ਸ਼ਾਮਲ ਹੋਏ ਸਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ-ਨਾਲ ਹੋਏ ਨੁਕਸਾਨ ਸਬੰਧੀ ਕੇਂਦਰ ਸਰਕਾਰ ਨੂੰ ਲਿਖਤੀ ਤੌਰ ਉੱਤੇ ਜਾਣੂੰ ਕਰਵਾ ਕੇ 1500 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਟੀਮਾਂ ਵਲੋਂ ਕੇਂਦਰ ਨੂੰ ਸੌਂਪੀ ਜਾਣੀ ਰਿਪੋਰਟ ਮਗਰੋਂ ਹੀ ਕੇਂਦਰ ਸਰਕਾਰ ਤੈਅ ਕਰੇਗੀ ਕਿ ਪੰਜਾਬ ਸਰਕਾਰ ਵਲੋਂ ਮੰਗਿਆ 1500 ਕਰੋੜ ਰੁਪਏ ਤੋਂ ਦਾ ਮੁਆਵਜ਼ਾ ਸਹੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ: Cab and Auto Driver Strike: ਚੰਡੀਗੜ੍ਹ ’ਚ ਭੁੱਖ ਹੜਤਾਲ ’ਤੇ ਬੈਠੇ ਕੈਬ ਤੇ ਆਟੋ ਰਿਕਸ਼ਾ ਚਾਲਕ, ਲੋਕ ਹੋ ਰਹੇ ਪਰੇਸ਼ਾਨ
- PTC NEWS