Tue, Jan 31, 2023
Whatsapp

ਟਰੱਕ ਆਪ੍ਰੇਟਰ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ , ਸ਼ੰਭੂ ਬਾਰਡਰ ਤੋਂ ਹਟੇਗਾ ਧਰਨਾ

ਟਰੱਕ ਆਪ੍ਰੇਟਰਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਟਰੱਕ ਆਪ੍ਰੇਟਰ ਆਪਣ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ।

Written by  Aarti -- January 04th 2023 03:13 PM
ਟਰੱਕ ਆਪ੍ਰੇਟਰ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ , ਸ਼ੰਭੂ ਬਾਰਡਰ ਤੋਂ ਹਟੇਗਾ ਧਰਨਾ

ਟਰੱਕ ਆਪ੍ਰੇਟਰ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ , ਸ਼ੰਭੂ ਬਾਰਡਰ ਤੋਂ ਹਟੇਗਾ ਧਰਨਾ

ਰਾਜਪੁਰਾ: ਸ਼ੰਭੂ ਬਾਰਡਰ ’ਤੇ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਰੱਕ ਆਪ੍ਰੇਟਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਨਾਲ ਹੀ ਲਗਾਤਾਰ ਟਰੱਕ ਆਪ੍ਰੇਟਰਾਂ ਵੱਲੋਂ ਸਰਕਾਰ ਨਾਲ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਅੱਜ ਸਰਕਾਰ ਅਤੇ ਟਰੱਕ ਆਪ੍ਰੇਟਰਾਂ ਵਿਚਾਲੇ ਮੀਟਿੰਗ ਹੋਈ।

ਇਸ ਮੀਟਿੰਗ ’ਚ ਟਰੱਕ ਆਪ੍ਰੇਟਰ ਅਤੇ ਪੰਜਾਬ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਟਰੱਕ ਆਪ੍ਰੇਟਰ ਆਪਣਾ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ।  ਦੱਸ ਦਈਏ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਚੇਤੰਨ ਸਿੰਘ ਜੌੜਾ ਮਾਜਰਾ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ ਕੀਤੀ ਗਈ। 


ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ’ਚ 4 ਮੈਂਬਰ ਸਰਕਾਰ ਦੇ ਵੀ ਹੋਣਗੇ। ਉਨ੍ਹਾਂ ਦੱਸਿਆ ਕਿ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕਿ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ।  

ਉਨ੍ਹਾਂ ਅੱਗੇ ਦੱਸਿਆ ਕਿ 11 ਮੈਂਬਰ ਕਮੇਟੀ ਤਕਰੀਬਨ ਇੱਕ ਮਹੀਨੇ ਤੋਂ ਬਾਅਦ ਸਰਕਾਰ ਨੂੰ ਰਿਪੋਰਟ ਸੌਂਪੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਵੀਂ ਟਰਾਂਸਪਰੋਟ ਪਾਲਿਸੀ ਵੀ ਲਿਆਈ ਜਾਵੇਗੀ। 

ਇਹ ਵੀ ਪੜ੍ਹੋ: ਮਹਿਲਾ ਕੋਚ ਦਾ ਵੱਡਾ ਖੁਲਾਸਾ ਕਿਹਾ ਸੰਦੀਪ ਸਿੰਘ ਨੇ ਕੇਸ ਵਾਪਸ ਲੈਣ ਲਈ ਕੀਤੀ 1 ਕਰੋੜ ਦੀ ਪੇਸ਼ਕਸ਼

- PTC NEWS

adv-img

Top News view more...

Latest News view more...