Ahmedabad Plane Crash Live Updates : ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ, ਮਾਰੇ ਗਏ ਡਾਕਟਰਾਂ ਲਈ ਮੁਆਵਜ਼ੇ ਦੀ ਮੰਗ
Ahmedabad Plane Crash : ਟਾਟਾ ਗਰੁੱਪ ਦੇ ਚੇਅਰਮੈਨ ਚੰਦਰਸ਼ੇਖਰਨ ਨੇ ਮੁਲਾਜ਼ਮਾਂ ਨੂੰ ਲਿਖੀ ਭਾਵੁਕ ਚਿੱਠੀ ਹੈ। ਚਿੱਠੀ ਵਿੱਚ ਚੰਦਰਸ਼ੇਖਰਨ ਨੇ ਲਿਖਿਆ, "ਇਹ ਬਹੁਤ ਮੁਸ਼ਕਲ ਸਮਾਂ ਹੈ, ਜੋ ਵੀ ਹੋਇਆ ਉਹ ਸਮਝ ਤੋਂ ਪਰੇ ਹੈ। ਇੱਕ ਵਿਅਕਤੀ ਨੂੰ ਵੀ ਗੁਆਉਣਾ ਬਹੁਤ ਦੁਖਦਾਈ ਹੈ, ਪਰ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਕੱਠੇ ਗੁਆਉਣਾ ਅਸਹਿ ਹੈ। ਅਸੀਂ ਸੋਗ ਵਿੱਚ ਹਾਂ।" ਕਲਿੱਕ ਕਰਕੇ ਪੜ੍ਹੋ ਪੂਰੀ ਖ਼ਬਰ....
ਅਹਿਮਦਾਬਾਦ ਜਹਾਜ਼ ਹਾਦਸਾ
ਹਾਦਸੇ 'ਚ BJ ਮੈਡੀਕਲ ਕਾਲਜ ਦੇ 10 ਲੋਕਾਂ ਦੀ ਵੀ ਹੋਈ ਮੌਤ
ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋ. ਨੇ ਕੀਤੀ ਪੁਸ਼ਟੀ
ਮ੍ਰਿਤਕਾਂ 'ਚ 4 ਯੂਜੀ ਵਿਦਿਆਰਥੀ ਅਤੇ 6 ਰੈਜ਼ੀਡੈਂਟ ਡਾਕਟਰਾਂ ਦੇ ਰਿਸ਼ਤੇਦਾਰ
ਉਡਾਣ ਦੇ ਕੁੱਝ ਸਕਿੰਟਾਂ ਪਿੱਛੋਂ ਮੈਡੀਕਲ ਕਾਲਜ 'ਤੇ ਡਿੱਗਿਆ ਸੀ ਏਅਰ ਇੰਡੀਆ ਦਾ ਜਹਾਜ਼
12 ਜੂਨ 2025 ਨੂੰ ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਫਲਾਈਟ AI171 ਹਾਦਸੇ ਦੇ ਸਬੰਧ ਵਿੱਚ ਦੋ ਡਾਕਟਰਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਖੁਦ ਨੋਟਿਸ ਲਵੇ ਅਤੇ ਕੇਂਦਰ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਨਿਰਦੇਸ਼ ਦੇਵੇ।
ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ (ਬੀਜੇ ਮੈਡੀਕਲ ਕਾਲਜ, ਅਹਿਮਦਾਬਾਦ ਦੇ ਰੈਜ਼ੀਡੈਂਟ ਡਾਕਟਰਾਂ ਸਮੇਤ) ਨੂੰ 50-50 ਲੱਖ ਰੁਪਏ ਦਾ ਅੰਤਰਿਮ ਮੁਆਵਜ਼ਾ ਤੁਰੰਤ ਐਲਾਨਣ ਅਤੇ ਵੰਡਣ ਦਾ ਨਿਰਦੇਸ਼ ਦੇਵੇ।
ਪਟੀਸ਼ਨ ਵਿੱਚ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ, ਹਵਾਬਾਜ਼ੀ ਮਾਹਿਰਾਂ, ਅਰਥਸ਼ਾਸਤਰੀਆਂ ਅਤੇ ਬੀਮਾ ਮਾਹਿਰਾਂ ਦੀ ਇੱਕ ਉੱਚ-ਪੱਧਰੀ ਮਾਹਰ ਕਮੇਟੀ ਦਾ ਗਠਨ ਕਰੇ। ਇਸ ਕਮੇਟੀ ਨੂੰ ਤ੍ਰਿਵੇਣੀ ਕੋਡਕਨੀ ਬਨਾਮ ਏਅਰ ਇੰਡੀਆ ਲਿਮਟਿਡ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਸਥਾਪਿਤ ਸਿਧਾਂਤਾਂ ਦੇ ਅਨੁਸਾਰ ਪੀੜਤ ਪਰਿਵਾਰਾਂ ਨੂੰ ਅੰਤਿਮ ਮੁਆਵਜ਼ਾ ਨਿਰਧਾਰਤ ਕਰਨਾ ਚਾਹੀਦਾ ਹੈ।
ਗੁਜਰਾਤ ਏਟੀਐਸ ਨੇ ਕੱਲ੍ਹ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਦੇ ਮਲਬੇ ਤੋਂ ਇੱਕ ਡਿਜੀਟਲ ਵੀਡੀਓ ਰਿਕਾਰਡਰ (ਡੀਵੀਆਰ) ਬਰਾਮਦ ਕੀਤਾ ਹੈ। ਏਟੀਐਸ ਦੇ ਇੱਕ ਕਰਮਚਾਰੀ ਨੇ ਕਿਹਾ ਕਿ ਇਹ ਇੱਕ ਡੀਵੀਆਰ ਹੈ, ਜਿਸਨੂੰ ਅਸੀਂ ਮਲਬੇ ਤੋਂ ਬਰਾਮਦ ਕੀਤਾ ਹੈ। ਐਫਐਸਐਲ ਟੀਮ ਜਲਦੀ ਹੀ ਇੱਥੇ ਆਵੇਗੀ।
Ahmedabad Plane Crash Live Update : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿੱਚ ਹੋਏ #AirIndiaFlight ਹਾਦਸੇ ਵਿੱਚ ਮੌਤ ਹੋ ਗਈ।
ਰਮੇਸ਼ ਵਿਸ਼ਵਾਸ ਨੇ ਕਿਹਾ ਕਿ ਜਹਾਜ਼ ਦਾ ਉਹ ਹਿੱਸਾ ਜਿੱਥੇ ਮੇਰੀ ਸੀਟ ਸੀ, ਉਹ ਇਮਾਰਤ ਦੇ ਹੇਠਲੇ ਹਿੱਸੇ ਨਾਲ ਟਕਰਾ ਗਿਆ ਹੋਵੇਗਾ। ਉੱਪਰਲੇ ਹਿੱਸੇ ਨੂੰ ਅੱਗ ਲੱਗ ਗਈ ਸੀ, ਬਹੁਤ ਸਾਰੇ ਲੋਕ ਉੱਥੇ ਫਸ ਗਏ ਸਨ। ਸ਼ਾਇਦ ਮੈਂ ਸੀਟ ਦੇ ਨਾਲ ਡਿੱਗ ਪਿਆ ਸੀ। ਮੈਂ ਕਿਸੇ ਤਰ੍ਹਾਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਿਆ। ਰਮੇਸ਼ ਨੇ ਕਿਹਾ ਕਿ ਉਸਦੀਆਂ ਅੱਖਾਂ ਦੇ ਸਾਹਮਣੇ, ਦੋ ਏਅਰ ਹੋਸਟੇਸ, ਇੱਕ ਅੰਕਲ ਆਂਟੀ, ਸੜ ਰਹੇ ਸੀ।
Ahmedabad Plane Crash Live Updates : PM ਨਰਿੰਦਰ ਮੋਦੀ ਨੇ ਜਹਾਜ਼ ਹਾਦਸੇ 'ਚ ਜਿਉਂਦੇ ਬਚੇ ਰਮੇਸ਼ ਵਿਸ਼ਵਾਸ ਨਾਲ ਕੀਤੀ ਮੁਲਾਕਾਤ
Ahmedabad Plane Crash Live Updates : PM ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਸਬੰਧੀ ਹਵਾਈ ਅੱਡੇ 'ਤੇ ਕਰ ਰਹੇ ਸਮੀਖਿਆ ਮੀਟਿੰਗ , ਕਈ ਮੰਤਰੀ ਅਤੇ ਅਧਿਕਾਰੀ ਮੌਜੂਦ
Ahmedabad Plane Crash Live Updates : ਮਣੀਪੁਰ ਦੇ ਸਾਬਕਾ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਰਾਜ ਦੇ 2 ਚਾਲਕ ਦਲ ਦੇ ਮੈਂਬਰਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਵੀਰਵਾਰ ਨੂੰ ਟਵਿੱਟਰ 'ਤੇ ਲਿਖਿਆ ਕਿ ਇਹ ਬਹੁਤ ਦੁਖਦਾਈ ਹੈ ਕਿ ਮਣੀਪੁਰ ਦੇ ਦੋ ਨੌਜਵਾਨ ਕੈਬਿਨ ਕਰੂ ਮੈਂਬਰ, ਕੋਂਗਰਾਬੈਲਟਪਮ ਨਗਨਟੋਈ ਸ਼ਰਮਾ ਅਤੇ ਲਾਮਨੁਥਮ ਸਿੰਗਸਨ, ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦਾ ਅਚਾਨਕ ਵਿਛੋੜਾ ਉਨ੍ਹਾਂ ਦੇ ਪਰਿਵਾਰਾਂ, ਦੋਸਤਾਂ ਅਤੇ ਸਾਡੇ ਸਾਰਿਆਂ ਲਈ ਇੱਕ ਵੱਡਾ ਘਾਟਾ ਹੈ। ਪ੍ਰਮਾਤਮਾ ਉਨ੍ਹਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਇਸ ਅਕਲਪਨੀਯ ਦਰਦ ਨੂੰ ਦੂਰ ਕਰਨ ਦੀ ਤਾਕਤ ਦੇਵੇ।
Ahmedabad Plane Crash Live Updates : ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਸਿਵਲ ਹਸਪਤਾਲ ਲਈ ਰਵਾਨਾ ਹੋ ਗਿਆ ਹੈ ਅਤੇ ਪੀੜਤ ਪਰਿਵਾਰਾਂ ਨੂੰ ਮਿਲਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ।
Ahmedabad Plane Crash Live Updates :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚ ਗਏ ਹਨ। ਉਹ ਥੋੜ੍ਹੀ ਦੇਰ ਵਿੱਚ ਜ਼ਖਮੀਆਂ ਨੂੰ ਮਿਲਣ ਜਾਣਗੇ। ਹਾਦਸੇ ਵਾਲੀ ਥਾਂ ਦਾ ਵੀ ਦੌਰਾ ਕਰਨਗੇ।
Ahmedabad Plane Crash Live Updates : ਭਾਰਤੀ ਜਨਤਾ ਪਾਰਟੀ ਦੇ ਨੇਤਾ ਵਿਜੇ ਰੂਪਾਨੀ ਦੀ ਪਤਨੀ ਅੰਜਲੀ ਰੂਪਾਨੀ ਅਹਿਮਦਾਬਾਦ ਪਹੁੰਚੀ, ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਉਨ੍ਹਾਂ ਨੂੰ ਲੈਣ ਲਈ ਉੱਥੇ ਪਹੁੰਚੇ। ਭਾਜਪਾ ਨੇਤਾ ਵਿਜੇ ਰੂਪਾਨੀ ਦੀ ਕੱਲ੍ਹ ਏਅਰ ਇੰਡੀਆ AI-171 ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ।
Ahmedabad Plane Crash Live Updates : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਹਾਜ਼ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਇਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਸਾਰੇ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸਦੀ ਪੂਰੀ ਜਾਂਚ ਕੀਤੀ ਜਾਵੇਗੀ।
Ahmedabad Plane Crash Live Updates : ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਅਹਿਮਦਾਬਾਦ ਵਿੱਚ ਕਈ ਬ੍ਰਿਟਿਸ਼ ਨਾਗਰਿਕਾਂ ਨੂੰ ਲੈ ਕੇ ਲੰਡਨ ਆ ਰਹੇ ਜਹਾਜ਼ ਦੇ ਹਾਦਸੇ ਦੇ ਦ੍ਰਿਸ਼ ਬਹੁਤ ਭਿਆਨਕ ਹਨ। ਉਨ੍ਹਾਂ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
Ahmedabad Plane Crash Live Updates : ਗੁਜਰਾਤ ਦੇ ਅਹਿਮਦਾਬਾਦ ਵਿੱਚ ਵੀਰਵਾਰ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ, ਜਿਸਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ (AI171) ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ, ਜੋ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਇੱਥੇ ਇੱਕ ਮੈਡੀਕਲ ਕਾਲਜ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 265 ਲੋਕਾਂ ਦੀ ਮੌਤ ਦੀ ਖ਼ਬਰ ਹੈ।
ਇਸ ਜਹਾਜ਼ ਵਿੱਚ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 2 ਪਾਇਲਟ ਅਤੇ 10 ਕੈਬਿਨ ਕਰੂ ਮੈਂਬਰ ਸ਼ਾਮਲ ਸਨ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀਨਗਰ ਵਿੱਚ ਵਾਪਰਿਆ। ਇਸ ਹਾਦਸੇ ਵਿੱਚ 1 ਯਾਤਰੀ ਬਚ ਗਿਆ। ਇੱਕ ਯਾਤਰੀ ਸੀਟ ਨੰਬਰ 11A 'ਤੇ ਯਾਤਰਾ ਕਰ ਰਿਹਾ ਸੀ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਵਿੱਚ ਚਾਰ ਐਮਬੀਬੀਐਸ ਵਿਦਿਆਰਥੀ ਅਤੇ ਇੱਕ ਡਾਕਟਰ ਦੀ ਪਤਨੀ ਵੀ ਸ਼ਾਮਲ ਹਨ।
ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਵੀਰਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਦੇਹਾਂਤ ਹੋ ਗਿਆ। ਉਹ 68 ਸਾਲਾਂ ਦੇ ਸਨ। ਰੂਪਾਨੀ ਏਅਰ ਇੰਡੀਆ ਦੀ ਉਡਾਣ AI171 ਵਿੱਚ ਸਵਾਰ ਸਨ, ਜੋ ਅਹਿਮਦਾਬਾਦ ਤੋਂ ਲੰਡਨ ਦੇ ਗੈਟਵਿਕ ਹਵਾਈ ਅੱਡੇ ਜਾ ਰਹੀ ਸੀ। ਜਹਾਜ਼ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਉਹ ਬਿਜ਼ਨਸ ਕਲਾਸ ਦੀ 2D ਸੀਟ 'ਤੇ ਬੈਠੇ ਸਨ।
- PTC NEWS