ਅੰਮ੍ਰਿਤਸਰ ਤੋਂ ਲੰਡਨ ਲਈ ਏਅਰ ਇੰਡੀਆ ਸ਼ੁਰੂ ਕਰ ਰਿਹਾ ਹੈ ਸਿੱਧੀ ਉਡਾਣ
ਅੰਮ੍ਰਿਤਸਰ: ਲੰਡਨ ਜਾਣ ਵਾਲਿਆ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ 26 ਮਾਰਚ ਤੋਂ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇਸ ਫੈਸਲੇ ਦਾ ਸਵਾਗਤ ਸਾਂਸਦ ਰਾਘਵ ਚੱਢਾ ਨੇ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਏਅਰ ਇੰਡੀਆ ਉਡਾਣ ਸ਼ੁਰੂ ਕਰੇਗਾ।
ਪੰਜਾਬੀਆਂ ਨੂੰ ਵਧਾਈ
ਹੁਣ ਸ਼੍ਰੀ ਅੰਮ੍ਰਿਤਸਰ ਸਾਹਿਬ ਤੋ ਲੰਡਨ ਤਕ ਸਿੱਧੀਆਂ ਫਲਾਈਟਾਂ ਸ਼ੁਰੂ ਹੋਣ ਜਾ ਰਹੀਆਂ ਹਨ। ਪਾਰਲੀਮੈਂਟ ਦੇ ਵਿਚ ਮੈਂ ਮਜ਼ਬੂਤੀ ਨਾਲ ਇਹ ਮੁੱਦਾ ਪਿਛਲੇ 2 ਸੈਸ਼ਨਾਂ ਤੋ ਚੁੱਕ ਰਿਹਾ ਸੀ। ਮੇਰਾ ਮਿਸ਼ਨ ਹੈ ਕਿ ਪੰਜਾਬ ਦੀ Air Connectivity ਨੂੰ ਹੋਰ ਵਧੀਆ ਬਣਾਇਆ ਜਾਵੇ। pic.twitter.com/3jH3aXgCTQ
— Raghav Chadha (@raghav_chadha) January 15, 2023
ਅੰਮ੍ਰਿਤਸਰ ਤੋਂ ਲੰਡਨ ਨੂੰ ਸਿੱਧੀ ਉਡਾਣ ਭਰਨ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਯਾਤਰੀਆਂ ਨੂੰ ਪਹਿਲਾ ਸਿੱਧੀ ਫਲਾਈਟ ਨਾ ਮਿਲਣ ਕਰਕੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਿਆਨ ਦੇ ਅਨੁਸਾਰ ਏਅਰਲਾਈਨ ਇਸ ਸਮੇਂ ਦਿੱਲੀ ਤੋਂ ਹਫਤਾਵਾਰੀ 14 ਅਤੇ ਮੁੰਬਈ ਤੋਂ 12 ਉਡਾਣਾਂ ਚਲਾਉਂਦੀ ਹੈ। ਇਸ ਨੂੰ ਵਧਾ ਕੇ ਕ੍ਰਮਵਾਰ 17 ਅਤੇ 14 ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਪਿਛਲੇ ਸਾਲ ਦਸੰਬਰ 'ਚ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ 'ਚ ਇਹ ਮੁੱਦਾ ਚੁੱਕਿਆ ਸੀ।
- PTC NEWS