Chandigarh Administration Travelling: ਦਿੱਲੀ ਜਾਣ ਵਾਲੇ ਅਧਿਕਾਰੀਆਂ ਦੀ ਹਵਾਈ ਯਾਤਰਾ 'ਤੇ ਲੱਗੀ ਪਾਬੰਦੀ, ਇੱਥੇ ਪੜ੍ਹੋ ਪੂਰੀ ਜਾਣਕਾਰੀ
ਰਵਿੰਦਰਮੀਤ ਸਿੰਘ (ਚੰਡੀਗੜ੍ਹ, 9 ਅਗਸਤ): ਯੂਟੀ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਰਕਾਰੀ ਪੈਸੇ ਦੀ ਬਰਬਾਦੀ ਅਤੇ ਅਧਿਕਾਰੀਆਂ ਦੇ ਸੈਰਸਪਾਟੇ 'ਤੇ ਕੀਤੀ ਜਾਣ ਵਾਲੀ ਫਜ਼ੂਲਖਰਚੀ ’ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਹੁਕਮ ਵੀ ਜਾਰੀ ਕੀਤੇ ਹਨ।
ਹਵਾਈ ਸਫ਼ਰ ਅਤੇ ਸਟਾਰ ਹੋਟਲਾਂ ਵਿੱਚ ਠਹਿਰਨ 'ਤੇ ਲੱਗੀ ਪਾਬੰਦੀ
ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਨੇ ਦਿੱਲੀ ਦੌਰੇ ’ਤੇ ਜਾਣ ਵਾਲੇ ਅਧਿਕਾਰੀਆਂ ਦੇ ਹਵਾਈ ਸਫ਼ਰ ਅਤੇ ਸਟਾਰ ਹੋਟਲਾਂ ਵਿੱਚ ਠਹਿਰਨ 'ਤੇ ਪਾਬੰਦੀ ਲਗਾ ਦਿੱਤੀ ਹੈ।
'ਫਜ਼ੂਲ ਖਰਚੀ ਕਿਸੇ ਵੀ ਕੀਮਤ ’ਚ ਬਰਦਾਸ਼ਤ ਨਹੀਂ'
ਦੱਸ ਦਈਏ ਕਿ ਸਲਾਹਕਾਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ਿੰਮੇਵਾਰ ਅਧਿਕਾਰੀ ਹੋਣ ਦੇ ਨਾਅਤੇ, ਇਹ ਯਕੀਨੀ ਬਣਾਉਣਾ ਸਾਡਾ ਨੈਤਿਕ ਫਰਜ਼ ਹੈ ਕਿ ਜਨਤਾ ਦੇ ਪੈਸੇ ਦੀ ਬਰਬਾਦੀ ਨਾ ਹੋਵੇ ਅਤੇ ਫਜ਼ੂਲ ਖਰਚੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਾ ਕੀਤਾ ਜਾਵੇ।
'ਚੰਡੀਗੜ੍ਹ ਪ੍ਰਸ਼ਾਸਕ ਦੇ ਧਿਆਨ ’ਚ ਆਈ ਖ਼ਬਰ'
ਪੱਤਰ ’ਚ ਇਹ ਵੀ ਕਿਹਾ ਗਿਆ ਸੀ ਕਿ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਖਰਚੇ ਸਬੰਧੀ ਇੱਕ ਖ਼ਬਰ ਮੇਰੇ ਧਿਆਨ ਵਿੱਚ ਲਿਆਂਦੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਦਿੱਲੀ ਦੇ ਪੰਜ ਤਾਰਾ ਹੋਟਲਾਂ ਵਿੱਚ ਠਹਿਰੇ ਸਨ ਅਤੇ ਵਪਾਰਕ ਉਡਾਣਾਂ ਵਿੱਚ ਬਿਜ਼ਨਸ ਕਲਾਸ ਵਿੱਚ ਸਫ਼ਰ ਕੀਤਾ।
ਹੁਣ ਇੱਥੇ ਠਹਿਰਣਗੇ ਅਧਿਕਾਰੀ
- PTC NEWS