Ajnala News : ਅਜਨਾਲਾ ਦੇ ਪਿੰਡ ਭੋਏਵਾਲੀ ਨੇੜੇ ਭਿਆਨਕ ਸੜਕ ਹਾਦਸਾ, ਚਾਚੀ -ਭਤੀਜੇ ਦੀ ਮੌਕੇ ’ਤੇ ਮੌਤ
Ajnala News : ਅਜਨਾਲਾ ਦੇ ਪਿੰਡ ਭੋਏਵਾਲੀ ਨੇੜੇ ਅੱਜ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਚਾਚੀ–ਭਤੀਜੇ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਦਵਾਈ ਲੈਣ ਲਈ ਅਜਨਾਲਾ ਵੱਲ ਆ ਰਹੇ ਸਨ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਜਾਣੇ ਸੜਕ 'ਤੇ ਜਾ ਡਿਗੇ 'ਤੇ ਗੰਭੀਰ ਜ਼ਖ਼ਮਾਂ ਕਾਰਨ ਮੌਕੇ ’ਤੇ ਹੀ ਦਮ ਤੋੜ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਅਜਨਾਲਾ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ।
ਥਾਣਾ ਅਜਨਾਲਾ ਦੇ ਐਸਐਚਓ ਹਰਚੰਦ ਸਿੰਘ ਨੇ ਦੱਸਿਆ ਕਿ ਜਾਂਚ ਕਾਰ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰੀ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਉਹਨਾਂ ਪੁਸ਼ਟੀ ਕੀਤੀ ਕਿ ਦੋਵੇਂ ਆਪਸ ਵਿੱਚ ਚਾਚੀ–ਭਤੀਜੇ ਦੇ ਰਿਸ਼ਤੇ ਵਿੱਚ ਸਨ ਅਤੇ ਦਵਾਈ ਲੈਣ ਲਈ ਨਿਕਲੇ ਸਨ।ਐਸਐਚਓ ਹਰਚੰਦ ਸਿੰਘ ਨੇ ਕਿਹਾ, “ਪੁਲਿਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦੋਸ਼ੀ ਵਾਹਨ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਕਾਰ ਨੂੰ ਕਾਬੂ ਕਰਕੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਪੂਰੀ ਕੀਤੀ ਜਾਵੇਗੀ।”
- PTC NEWS