Wed, Feb 11, 2026
Whatsapp

Jalandhar Bypoll : ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਸਾਂਝੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

Reported by:  PTC News Desk  Edited by:  Ramandeep Kaur -- April 11th 2023 04:02 PM -- Updated: April 11th 2023 04:52 PM
Jalandhar Bypoll : ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਸਾਂਝੇ ਉਮੀਦਵਾਰ ਦਾ ਐਲਾਨ

Jalandhar Bypoll : ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਸਾਂਝੇ ਉਮੀਦਵਾਰ ਦਾ ਐਲਾਨ

Jalandhar Bypoll: ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਬੰਗਾ ਤੋਂ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਜ਼ਿਮਨੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। 

ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਮੌਕੇ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ।


ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਜਲੰਧਰ ਜ਼ਿਮਨੀ ਚੋਣ ਲਈ 'ਆਪ' ਦਾ ਉਮੀਦਵਾਰ ਐਲਾਨਿਆ ਸੀ।ਇਸ ਤੋਂ ਇਲਾਵਾ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਖੜ੍ਹੇ ਕੀਤਾ ਹੈ।

- PTC NEWS

Top News view more...

Latest News view more...

PTC NETWORK
PTC NETWORK