Parkash Singh Badal Highlights: ਵੱਡੀ ਗਿਣਤੀ ’ਚ ਲੋਕਾਂ ਵੱਲੋਂ ਬਾਬਾ ਬੋਹੜ ਦੇ ਕੀਤੇ ਜਾ ਰਹੇ ਅੰਤਿਮ ਦਰਸ਼ਨ, ਦੇਰ ਸ਼ਾਮ ਤੱਕ ਪਿੰਡ ਬਾਦਲ ਪਹੁੰਚੇਗੀ ਅੰਤਿਮ ਯਾਤਰਾ
ਦੱਸ ਦਈਏ ਕਿ ਅੰਤਿਮ ਯਾਤਰਾ ਦੇ ਕਾਫਿਲੇ ’ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਕਾਫਿਲਾ ਭੂੱਚੋ ਮੰਡੀ ਪਹੁੰਚ ਚੁੱਕਾ ਹੈ, ਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਵਿਖੇ ਪਹੁੰਚੇਗਾ। ਤਕਰੀਬਨ ਦੇਰ ਸ਼ਾਮ ਤੱਕ ਪਿੰਡ ਬਾਦਲ ਵਿਖੇ ਅੰਤਿਮ ਯਾਤਰਾ ਦਾ ਕਾਫਿਲਾ ਪਹੁੰਚੇਗਾ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਗੁਰਦਾਸ ਮਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਉਹ ਮੇਰੇ ਪਿਤਾ ਜੀ ਦੇ ਖ਼ਾਸ ਦੋਸਤ ਸਨ। ਉਹ ਮੇਰੇ ਮਾਤਾ ਜੀ ਦੇ ਭੋਗ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।
5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਪਰਿਵਾਰ ਪਿੰਡ ਬਾਦਲ ਲਈ ਰਵਾਨਾ ਹੋਇਆ ਹੈ। ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਲਿਜਾਇਆ ਜਾ ਰਿਹਾ ਹੈ। ਇਸ ਐਂਬੂਲੈਂਸ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਚਲਾ ਰਹੇ ਹਨ। ਉਨ੍ਹਾਂ ਦੇ ਨਾਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਬਾਦਲ ਬੈਠੇ ਹਨ।
ਦੱਸ ਦਈਏ ਕਿ ਅੰਤਿਮ ਯਾਤਰਾ ਦੇ ਕਾਫਿਲੇ ’ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਕਾਫਿਲਾ ਸੰਗਰੂਰ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਵਿਖੇ ਪਹੁੰਚੇਗੀ। ਤਕਰੀਬਨ ਦੇਰ ਸ਼ਾਮ ਤੱਕ ਪਿੰਡ ਬਾਦਲ ਵਿਖੇ ਅੰਤਿਮ ਯਾਤਰਾ ਦਾ ਕਾਫਿਲਾ ਪਹੁੰਚੇਗਾ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰ ਸ਼ਰਧਾਂਜਲੀ ਭੇਂਟ ਕੀਤੀ। ਪੀਐੱਮ ਮੋਦੀ ਨੇ ਇਸ ਦੌਰਾਨ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਸਾਂਝੀਆਂ ਕੀਤੀਆਂ। ਨਾਲ ਹੀ ਉਨ੍ਹਾਂ ਲਿਖਿਆ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
Paid homage to Shri Parkash Singh Badal Ji. pic.twitter.com/ksdbqF0k0H
— Narendra Modi (@narendramodi) April 26, 2023
ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਭਲਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ’ਚ ਸ਼ਮੂਲਿਅਤ ਕਰਨਗੇ। ਇਸ ਤੋਂ ਪਹਿਲਾਂ ਕੈਬਨਿਟ ਸਮੇਤ ਭਲਕੇ ਸਵੇਰੇ 11 ਵਜੇ ਪਿੰਡ ਬਾਦਲ ਪਹੁੰਚਣਗੇ।
ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਸਮੇਤ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸ ਦਈਏ ਕਿ ਪਾਰਟੀ ਦਫਤਰ ਵਿਖੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਕਾਂਗਰਸ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਪ੍ਰਚਾਰ ਨੂੰ ਲੈ ਕੇ ਕੱਲ੍ਹ ਦੇ ਸਾਰੇ ਸਮਾਗਮ ਰੱਦ ਕਰ ਦਿੱਤੇ ਗਏ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਦਫਤਰ ਤੋਂ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਵਿਖੇ ਪਹੁੰਚ ਗਏ ਹਨ। ਉਨ੍ਹਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਵੀ ਮੌਜੂਦ ਰਹੇ।
#WATCH | PM Narendra Modi pays last respects to Shiromani Akali Dal patron Parkash Singh Badal in Chandigarh pic.twitter.com/gIrJYHHt6h
— ANI (@ANI) April 26, 2023
ਦੱਸ ਦਈਏ ਕਿ ਵੱਡੀ ਗਿਣਤੀ ’ਚ ਵਰਕਰਾਂ ਅਤੇ ਸਿਆਸੀ ਆਗੂਆਂ ਵੱਲੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਥੋੜੀ ਦੇਰ ’ਚ PM ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਵੱਲੋਂ ਪਾਰਟੀ ਦਫਤਰ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਅੱਜ ਦੁਪਹਿਰ 2 ਵਜੇ ਤੋਂ ਕੰਮਕਾਜ ਠੱਪ ਕਰਨ ਦਾ ਫੈਸਲਾ ਕੀਤਾ ਹੈ।
ਇਨੈਲੋ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਦੇ ਲਈ ਪਹੁੰਚੇ ਜਿੱਥੇ ਉਨ੍ਹਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਵਿਖੇ ਦਫਤਰ ’ਚ ਮਰਹੂਮ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਵਰਕਰਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ ਸੀ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਵਜੇ ਦੇ ਕਰੀਬ ਚੰਡੀਗੜ੍ਹ ਵਿਖੇ ਪਹੁੰਚਣਗੇ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਪਾਰਟੀ ਦਫ਼ਤਰ ਲਿਆਂਦੀ ਗਈ ਹੈ। ਦੁਪਹਿਰ 12 ਵਜੇ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫਤਰ ਵਿਖੇ ਮ੍ਰਿਤਕ ਦੇਹ ਨੂੰ ਲਿਜਾਇਆ ਜਾ ਰਿਹਾ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਦੇ ਲਈ ਚੰਡੀਗੜ੍ਹ ਪਾਰਟੀ ਦਫਤਰ ’ਚ ਮ੍ਰਿਤਕ ਦੇਹ ਰੱਖੀ ਜਾਵੇਗੀ। ਇਸ ਦੌਰਾਨ ਹਰ ਹੋਈ ਭਾਵੁਕ ਨਜ਼ਰ ਆਇਆ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ। ਤਕਰੀਬਨ 12 ਵਜੇ ਦੇ ਕਰੀਬ ਪੀਐੱਮ ਮੋਦੀ ਚੰਡੀਗੜ੍ਹ ਵਿਖੇ ਪਹੁੰਚਣਗੇ। ਜਿੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਪਹੁੰਚ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦਈਏ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਅੱਜ (26 ਅਪ੍ਰੈਲ) ਸਵੇਰੇ 10 ਤੋਂ 12 ਵਜੇ ਤੱਕ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਚੰਡੀਗੜ ਸਥਿਤ ਸੈਕਟਰ 28 ਦੇ ਪਾਰਟੀ ਦਫਤਰ ਤੋਂ ਦੁਪਹਿਰ 12 ਵਜੇ ਤੋਂ ਕਾਫ਼ਲਾ ਪਿੰਡ ਬਾਦਲ ਲਈ ਰਵਾਨਾ ਹੋਵੇਗਾ। ਕੱਲ੍ਹ (27 ਅਪ੍ਰੈਲ) ਦੁਪਹਿਰ 01:00 ਵਜੇ ਪਿੰਡ ਬਾਦਲ 'ਚ ਅੰਤਿਮ ਸਸਕਾਰ ਹੋਵੇਗਾ।
_dfc9231500f9c9b459f2aab748e69b3b_1280X720.webp)
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ 25 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ, ਦੇ ਸਨਮਾਨ ਵਿੱਚ ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੰਜਾਬ ’ਚ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਹੋ ਜਾਣ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਹ ਭਾਰਤੀ ਰਾਜਨੀਤੀ ਦੀ ਮਹਾਨ ਸ਼ਖਸੀਅਤ ਸਨ। ਉਹ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ। ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ।
ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਨਜ਼ਰ ਆਉਂਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ। pic.twitter.com/VqqXboIBjS
— Narendra Modi (@narendramodi) April 25, 2023
Parkash Singh Badal Highlights: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਸਿਆਸਤਦਾਨਾਂ ਨੇ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ 'ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਵੀ ਮਨੋਰੰਜਨ ਦੇ ਸਰਕਾਰੀ ਪ੍ਰੋਗਰਾਮ ਨਹੀਂ ਹੋਣਗੇ।
ਚੰਡੀਗੜ੍ਹ ਤੋਂ ਸ਼ੁਰੂ ਹੋਵੇਗੀ ਅੰਤਿਮ ਯਾਤਰਾ
ਦੱਸ ਦਈਏ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੀ ਮ੍ਰਿਤਕ ਦੇਹ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪਹੁੰਚੇਗੀ।
ਇਹ ਵੀ ਪੜ੍ਹੋ: Parkash Singh Badal Death: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਪਿੰਡ ਬਾਦਲ ਵਿਖੇ ਹੋਵੇਗਾ
- PTC NEWS