Tue, Oct 13, 2026
Whatsapp

Parvinder Singh Jhota Murder : ਪੰਜਾਬ 'ਚ ਸੁਰੱਖਿਆ ਸਿਰਫ਼ 'ਆਪ' ਲੀਡਰਾਂ ਵਾਸਤੇ; ਅਕਾਲੀ ਦਲ ਦਾ ਪਰਵਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਤੰਜ

SAD Slams AAP : ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਸਿਰਫ ਆਪ ਆਗੂਆਂ ਦੀ ਚਿੰਤਾ ਹੈ, ਇਸੇ ਲਈ ਉਹਨਾਂ ਨਾਲ ਭਾਰੀ ਸੁਰੱਖਿਆ ਬਲ ਤਾਇਨਾਤ ਹਨ।

Reported by:  PTC News Desk  Edited by:  KRISHAN KUMAR SHARMA -- October 13th 2026 07:47 PM -- Updated: October 13th 2026 07:59 PM
Parvinder Singh Jhota Murder : ਪੰਜਾਬ 'ਚ ਸੁਰੱਖਿਆ ਸਿਰਫ਼ 'ਆਪ' ਲੀਡਰਾਂ ਵਾਸਤੇ; ਅਕਾਲੀ ਦਲ ਦਾ ਪਰਵਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਤੰਜ

Parvinder Singh Jhota Murder : ਪੰਜਾਬ 'ਚ ਸੁਰੱਖਿਆ ਸਿਰਫ਼ 'ਆਪ' ਲੀਡਰਾਂ ਵਾਸਤੇ; ਅਕਾਲੀ ਦਲ ਦਾ ਪਰਵਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਤੰਜ

SAD Slams AAP : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਇਸ ਵੇਲੇ ਸਭ ਤੋਂ ਵੱਧ ਅਸੁਰੱਖਿਅਤ ਹਨ ਜੋ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ (Parvinder Singh Jhota Murder) ਦੇ ਕਤਲ ਤੋਂ ਸਾਬਤ ਹੁੰਦਾ ਹੈ।

Railway Jobs 2026 : ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ! ਰੇਲਵੇ 'ਚ 3,548 ਅਹੁਦਿਆਂ 'ਤੇ ਭਰਤੀ ਦਾ ਐਲਾਨ

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਨੇ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਸਿਰਫ ਆਪ ਆਗੂਆਂ ਦੀ ਚਿੰਤਾ ਹੈ, ਇਸੇ ਲਈ ਉਹਨਾਂ ਨਾਲ ਭਾਰੀ ਸੁਰੱਖਿਆ ਬਲ ਤਾਇਨਾਤ ਹਨ। ਉਹਨਾਂ ਕਿਹਾ ਕਿ ਬਾਕੀ ਪੰਜਾਬ ਖਾਸ ਤੌਰ ’ਤੇ ਜੋ ਨਸ਼ਾ ਵਿਰੋਧੀ ਤੇ ਸਮਾਜਿਕ ਕਾਰਕੁੰਨਾਂ ਵਜੋਂ ਕੰਮ ਕਰ ਰਹੇ ਹਨ, ਉਹ ਸੂਬੇ ਵਿਚ ਸਭ ਤੋਂ ਵੱਧ ਅਸੁਰੱਖਿਅਤ ਹਨ।

ਉਹਨਾਂ ਕਿਹਾ ਕਿ ਇਹ ਇਕ ਪ੍ਰਮਾਣਕ ਸੱਚਾਈ ਹੈ ਕਿ ਆਪ ਆਗੂ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਜਿਸਨੂੰ ਅਰਵਿੰਦ ਕੇਜਰੀਵਾਲ ਨੇ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੀ ਲਗਾਇਆ ਸੀ, ਉਸਦੇ ਘਰੋਂ ਐਨ ਸੀ ਬੀ ਨੇ 1600 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਉਹਨਾਂ ਕਿਹਾ ਕਿ ਆਪ ਨਸ਼ਾ ਮਾਫੀਆ ਦੇ ਨੈਟਵਰਕ ਰਾਹੀਂ ਕਮਾਇਆ ਪੈਸਾ ਵਰਤ ਰਹੀ ਹੈ।

ਉਹਨਾਂ ਕਿਹਾ ਕਿ ਪਰਵਿੰਦਰ ਝੋਟਾ ਨਸ਼ਾ ਵਿਰੋਧੀ ਮੁਹਿੰਮ ਚਲਾ ਰਿਹਾ ਸੀ ਤੇ ਮਾਨਸਾ ਇਲਾਕੇ ਵਿਚ ਬਹੁਤ ਸਰਗਰਮ ਸੀ। ਉਹਨਾਂ ਕਿਹਾ ਕਿ ਜਿਸ ਵਿਅਕਤੀ ਨੇ ਉਸਨੂੰ ਗੋਲੀ ਮਾਰੀ, ਉਸਨੇ ਗੋਲੀ ਮਾਰਨ ਤੋਂ ਪਹਿਲਾਂ ਕਿਸੇ ਨੂੰ ਫੋਨ ਕੀਤਾ ਸੀ।  ਉਹਨਾਂ ਕਿਹਾ ਕਿ ਅਜਿਹੇ ਲੋਕ ਜਿਹਨਾਂ ਵਿਚ ਮਾਨਸਾ ਤੋਂ ਆਪ ਵਿਧਾਇਕ ਡਾ. ਵਿਜੇ ਸਿੰਗਲਾ ਵੀ ਸ਼ਾਮਲ ਹੈ, ਇਸ ਮਾਫੀਆ ਦੀ ਪੁਸ਼ਤਪਨਾਹੀ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਂ ਆਪਣੇ ਖਿਲਾਫ ਇਕ ਸ਼ਬਦ ਵੀ ਨਹੀਂ ਸੁਣ ਸਕਦਾ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਨੂੰ ਕਾਲੀ ਝੰਡੀ ਵਿਖਾਉਣ ’ਤੇ ਮੋਹਣਜੀਤ ਸਿੰਘ ਸ਼ੇਰੋਂ ’ਤੇ ਅੰਨਾ ਤਸ਼ੱਦਦ ਢਾਹਿਆ ਗਿਆ।

ਉਹਨਾਂ ਕਿਹਾ ਕਿ ਅਕਾਲੀ ਦਲ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡੱਟ ਕੇ ਖੜ੍ਹਾ ਹੈ ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ...

'ਆਪ' ਨੂੰ ਵੱਡਾ ਝਟਕਾ : CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ 'ਚ ਸ਼ਾਮਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK