Wed, Nov 4, 2026
Whatsapp

ਅਕਾਲੀ ਵੱਲੋਂ ਪ੍ਰੋ. ਚੰਦੂਮਾਜਰਾ ਦੇ ਪੰਥਕ ਏਕੇ ਦੇ ਸੱਦੇ ਦਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ।

Reported by:  PTC News Desk  Edited by:  Amritpal Singh -- November 04th 2026 07:12 PM
ਅਕਾਲੀ ਵੱਲੋਂ ਪ੍ਰੋ. ਚੰਦੂਮਾਜਰਾ ਦੇ ਪੰਥਕ ਏਕੇ ਦੇ ਸੱਦੇ ਦਾ ਸਵਾਗਤ

ਅਕਾਲੀ ਵੱਲੋਂ ਪ੍ਰੋ. ਚੰਦੂਮਾਜਰਾ ਦੇ ਪੰਥਕ ਏਕੇ ਦੇ ਸੱਦੇ ਦਾ ਸਵਾਗਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ।


ਇਥੇ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੇ ਭਲੇ ਵਾਸਤੇ ਇਹ ਸੱਦਾ ਦਿੱਤਾ ਹੈ। ਉਹਨਾਂ ਨੇ ਸਾਰੇ ਪੰਥਕ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਅਤੇ ਇਕ ਟੀਮ ਵਜੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕੰਮ ਕਰਨ। ਸਰਦਾਰ ਭੂੰਦੜ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਪਾਰਟੀ ਤੋਂ ਲਾਂਭੇ ਹੋਏ ਸੀਨੀਅਰ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਲੇ ਖ਼ਾਤਰ ਪਾਰਟੀ ਵਿਚ ਮੁੜ ਸ਼ਾਮਲ ਹੋਣ ਤੇ ਆਸ ਕੀਤੀ ਕਿ ਆਉਂਦੇ ਦਿਨਾਂ ਵਿਚ ਇਹ ਸੀਨੀਅਰ ਆਗੂ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣਗੇ।


ਇਸ ਤੋਂ ਪਹਿਲਾਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਹੋਈ ਜਿਸ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਜਨਮੇਜਾ ਸਿੰਘ ਸੇਖੋਂ ਸ਼ਾਮਲ ਹੋਏ।


ਇਹਨਾਂ ਆਗੂਆਂ ਨੇ ਮੀਡੀਆ ਨੂੰ ਮੀਟਿੰਗ ਵਿਚ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਚੋਣ ਮਨੋਰਥ ਪੱਤਰ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਉਹਨਾਂ ਦੀਆਂ ਚਿੰਤਾਵਾਂ ਤੇ ਵਾਜਬ ਮੰਗਾਂ ਬਾਰੇ ਸਲਾਹ ਮਸ਼ਵਰਾ ਕਰ ਰਹੀ ਹੈ। ਅੱਜ ਜਿਹਨਾਂ ਨਾਲ ਮੀਟਿੰਗ ਹੋਈ ਉਹਨਾਂ ਵਿਚ ਟਰਾਂਸਪੋਰਟ ਯੂਨੀਅਨ, ਚੌਕੀਦਾਰ ਯੂਨੀਅਨ, ਇੰਪਲਾਈਜ਼ ਯੂਨੀਅਨ, ਆਂਗਣਵਾੜੀ ਤੇ ਆਸ਼ਾ ਵਰਕਰ ਤੇ ਮਿਡ ਡੇਅ ਮੀਲ ਵਰਕਰ ਯੂਨੀਅਨ ਸ਼ਾਮਲ ਸਨ। ਇਹਨਾਂ ਯੂਨੀਅਨਾਂ ਨੇ ਕਮੇਟੀ ਨੂੰ ਆਪਣੀਆਂ ਮੰਗਾਂ ਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ। ਪਾਰਟੀ ਆਗੂਆਂ ਨੇ ਯੂਨੀਅਨ ਲੀਡਰਾਂ ਨੂੰ ਦੱਸਿਆ ਕਿ ਕਮੇਟੀੀ ਨੇ ਉਹਨਾਂ ਦੇ ਸੁਝਾਅ ਨੋਟ ਕਰ ਲਏ ਹਨ ਤੇ ਉਹਨਾਂ ਦੀਆਂ ਵਾਜਬ ਮੰਗਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੀਆਂ ਜਾਣਗੀਆਂ।


ਉਹਨਾਂ ਨੇ ਅਕਾਲੀ ਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਚੋਣ ਮਨੋਰਥ ਪੱਤਰ ਨੂੰ ਇਕ ਕਾਨੂੰਨੀ ਦਸਤਾਵੇਜ਼ ਮੰਨਿਆ ਜਾਣਾ ਚਾਹੀਦਾ ਹੈ ਤੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਲਈ ਸੱਤਾ ਵਿਚ ਆਉਣ ’ਤੇ ਵਾਅਦੇ ਪੂਰੇ ਲਾਜ਼ਮੀ ਹੋਣੇ ਚਾਹੀਦੇ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK